27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 07-03-2026
ਅੰਮਿ੍ਤਸਰ, 6 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮਿ੍ਤਸਰ ਸਥਿਤ ਜ਼ਿਲ੍ਹਾ ਸਿੱਖਿਆ ਦਫਤਰ (ਐ. ਸਿੱ.) ਵਿਖੇ ਵਿਸ਼ਵ ਮਹਿਲਾ ਦਿਵਸ ਨੂੰ ਸਮਰਪਿਤ ਮਹਿਲਾਵਾਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਅਮਨਦੀਪ ਹਸਪਤਾਲ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਹਿਲਾ ਕਰਮਚਾਰੀਆਂ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ | ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿੱ.) ਕੰਵਲਜੀਤ ਸਿੰਘ ਸੰਧੂ ਤੇ ਰਜੇਸ਼ ਕੁਮਾਰ ਸ਼ਰਮਾ ਜ਼ਿਲ਼੍ਹਾ ਸਿੱਖਿਆ ਅਫਸਰ ਦੀ ਅਗਵਾਈ ਹੇਠ ਕਰਵਾਏ ਸਿਹਤ ਜਾਗਰੂਕਤਾ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਅਮਨਦੀਪ ਗਰੁੱਪ ਆਫ ਹਸਪਤਾਲ ਦੇ ਡਾ. ਨਾਇਨਾ ਮਹਿੰਦੀਰੱਤਾ ਨੇ ਹਾਜਰ ਮਹਿਲਾ ਕਰਮਚਾਰੀਆਂ ਨੂੰ ਵਿਸ਼ਵ ਮਹਿਲਾ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਔਰਤਾਂ ਅੰਦਰ ਕੈਂਸਰ ਦੀ ਬਿਮਾਰੀ ਦੀ ਰੋਕਥਾਮ ਅਤੇ ਆਮ ਸਿਹਤ ਜਾਂਚ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਅੰਮਿ੍ਤਪਾਲ ਕੌਰ ਮੀਡੀਆ ਇੰਚਾਰਜ ਅਮਨਦੀਪ ਹਸਪਤਾਲ, ਰਾਖੀ ਸ਼ਰਮਾ ਮਾਰਕੀਟਿੰਗ ਐਗਜੈਕਟਿਵ, ਅਵਨੀਤ ਕੌਰ, ਪਰਮਿੰਦਰ ਕੌਰ ਸਟੈਨੋ, ਕੰਵਲਜੀਤ ਕੌਰ ਤਰਨਤਾਰਨ, ਜਗਦੀਪ ਕੌਰ ਵੇਰਕਾ, ਹਰਨੂਰ ਕੌਰ ਗੁਰਦਾਸਪੁਰ, ਸੰਜਨਾ, ਨਰਿੰਦਰ ਕੌਰ, ਮਨਪ੍ਰੀਤ ਕੌਰ, ਸੁਨੀਤਾ ਕੁਮਾਰੀ, ਸ਼ਿਵਾਨੀ ਜੂਨੀਅਰ ਇੰਜ., ਮਨਜੀਤ ਕੌਰ, ਵਰਿੰਦਰਜੀਤ ਕੌਰ, ਸੁਖਵਿੰਦਰ ਕੌਰ, ਜਯੋਤੀ ਮਹਾਜਨ, ਤਰਿਪਤਾ ਦੇਵੀ, ਬਿਪਨੀਤ ਕੌਰ, ਦੀਪਾਲੀ, ਪ੍ਰਭਜੋਤ ਕੌਰ, ਸਪਨਾ ਰੰਧਾਵਾ ਸਮੇਤ ਵੱਡੀ ਗਿਣਤੀ ਵਿਚ ਮਹਿਲਾ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਵਪਾਰ ਮੰਡਲ ਪੰਜਾਬ ਵਲੋਂ ਹਰਦੀਪ ਸਿੰਘ ਗਿੱਲ ਦਾ ਸਨਮਾਨ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ 'ਸਿੱਖ ਧਰਮ ਦੀ ਮੁਢਲੀ ਜਾਣਕਾਰੀ' ਦਾ ਕੋਰਸ ਕਰਨਾ ਹੋਇਆ ਲਾਜ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।