09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ <br/>

ਅਜੀਤ ਡੈਸਕ 07-03-2026
ਚਵਿੰਡਾ ਦੇਵੀ, 6 ਮਾਰਚ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਇੰਸ ਵਿਭਾਗ ਵਲੋਂ ਕਾਲਜ ਦੇ ਪਿ੍ੰ: ਗੁਰਦੇਵ ਸਿੰਘ ਦੀ ਅਗਵਾਈ ਹੇਠ 'ਰਾਸ਼ਟਰੀ ਵਿਗਿਆਨ ਦਿਵਸ' ਮਨਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨਕ ਖੋਜਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ 'ਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨਾ ਸੀ | ਇਸ ਮੌਕੇ ਵੇਰਕਾ ਕਾਲਜ ਅੰਮਿ੍ਤਸਰ ਦੇ ਗਣਿਤ ਵਿਭਾਗ ਤੋਂ ਪ੍ਰੋ. ਡਾ. ਜਤਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਰੋਜ਼ਾਨਾ ਦੇ ਜੀਵਨ ਵਿਚ ਵਿਗਿਆਨ ਦੀ ਵਰਤੋਂ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਵਿਗਿਆਨੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਦੱਸਿਆ | ਇਸ ਦੌਰਾਨ ਕਾਲਜ ਵਲੋਂ ਵਿਦਿਆਰਥੀਆਂ ਲਈ ਚਾਰਟ, ਪੋਸਟਰ ਅਤੇ ਮਾਡਲ ਤਿਆਰ ਕਰਨ ਦੇ ਮੁਕਾਬਲੇ ਵੀ ਕਰਵਾਏ ਗਏ | ਸਮਾਗਮ ਦੇ ਅੰਤ ਵਿਚ ਪਿ੍ੰ: ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਨੁੱਖੀ ਜੀਵਨ ਵਿਚ ਵਿਗਿਆਨ ਦੀ ਮਹੱਤਤਾ ਬਾਰੇ ਚਰਚਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ | ਵਿਭਾਗ ਦੇ ਮੁਖੀ ਪ੍ਰੋ. ਵਿਸ਼ਾਲ ਕੁਮਾਰ ਨੇ ਡਾ. ਜਤਿੰਦਰ ਕੌਰ ਦਾ ਕਾਲਜ ਪਹੁੰਚਣ ਅਤੇ ਵਿਦਿਆਰਥੀਆਂ ਨਾਲ ਵਿਗਿਆਨ ਸੰਬੰਧੀ ਵਿਚਾਰ ਸਾਂਝੇ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ ਸਾਇੰਸ ਵਿਭਾਗ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ |

ਪਿਛਲੀ ਖ਼ਬਰ ਨਵੇਂ ਚੁਣੇ ਉੱਪ ਚੇਅਰਮੈਨ ਖਿਦੋਵਾਲੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਅਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਨਤਮਸਤ... ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਕਮੇਟੀ ਮੈਂਬਰ ਭਿੱਟੇਵੱਡ ਦੇ ਘਰ ਪਹੁੰਚੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।