11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਭਾਰਤ ਸਰਕਾਰ ਵਧੀਆਂ ਗੈਸ ਦੀਆਂ ਕੀਮਤਾਂ ਨੂੰ ਵਾਪਸ ਲਵੇ: ਪੋ੍ਰ. ਚਾਵਲਾ

ਅਜੀਤ ਡੈਸਕ 08-03-2026

ਅੰਮਿ੍ਤਸਰ, 7 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਮੰਤਰੀ ਪੋ੍ਰ. ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਘਰੇਲੂ, ਵਪਾਰਕ ਅਤੇ ਉਦਯੋਗਿਕ ਬਿਜਲੀ ਦੀਆਂ ਦਰਾਂ ਘਟਾਉਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ, ਦੂਜੇ ਪਾਸੇ ਰਸੋਈ ਗੈਸ ਮਹਿੰਗੀ ਹੋਣ ਨਾਲ ਲੋਕ ਮਾਯੂਸ ਦਿਖ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਰਸੋਈ ਗੈਸ ਸਾਰਿਆਂ ਲਈ ਮਹਿੰਗੀ ਨਾ ਕੀਤੀ ਜਾਵੇ, ਜਿਹੜੇ ਲੋਕ ਪਹਿਲਾਂ ਹੀ ਬਹੁਤ ਗਰੀਬ ਹਨ, ਜੋ ਆਪਣੀ ਮਾਮੂਲੀ ਤਨਖਾਹ 'ਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਕਰ ਰਹੇ ਹਨ ਜਾਂ ਆਊਟਸੋਰਸਿੰਗ ਅਤੇ ਠੇਕੇ ਦੀਆਂ ਨੌਕਰੀਆਂ ਦਾ ਸ਼ੋਸ਼ਣ ਝੱਲ ਰਹੇ ਹਨ, ਉਨ੍ਹਾਂ ਨੂੰ ਗੈਸ ਦੀਆਂ ਵਧੀਆਂ ਕੀਮਤਾਂ ਕਾਰਨ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ | ਪੋ੍ਰ. ਚਾਵਲਾ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਭਾਰਤ ਸਰਕਾਰ ਵਧੀਆਂ ਗੈਸ ਦੀਆਂ ਕੀਮਤਾਂ ਨੂੰ ਵਾਪਸ ਲਵੇਗੀ |

ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ 25 ਸਾਲਾ ਨਸ਼ਾ ਤਸਕਰ ਦਾ ਘਰ ਢਾਹਿਆ ਅਗਲੀ ਖ਼ਬਰ ਪੰਜਾਬ ਦੇ ਏਡਿਡ ਸਕੂਲਾਂ ਦੇ ਕਰਮਚਾਰੀ ਤੇ ਪੈਨਸ਼ਨਰਾਂ ਦਾ ਡੀ. ਪੀ. ਆਈ. ਦਫ਼ਤਰ ਅੱਗੇ ਧਰਨਾ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।