12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬਾਰ੍ਹਵੀਂ ਜਮਾਤ ਦੇ ਸਾਲਾਨਾ ਇਮਤਿਹਾਨ ਦੌਰਾਨ ਸਿੱਖਿਆ ਅਧਿਕਾਰੀਆਂ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ * ਜ਼ਿਲ੍ਹੇ ਅੰਦਰ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀ-ਸ਼ਰਮਾ, ਸੰਧੂ

ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਸੂਬੇ ਅੰਦਰ ਕਰਵਾਈ ਜਾ ਰਹੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਤਹਿਤ ਅੰਗਰੇਜ਼ੀ ਵਿਸ਼ੇ ਦੇ ਅੱਜ ਹੋਏ ਇਮਤਿਹਾਨ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਜਾਇਜ਼ਾ ਲੈਂਦਿਆਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਜਾਂਚ ਕੀਤੀ ਗਈ | ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਅੱਜ ਬਾਰ੍ਹਵੀ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਜ਼ਿਲ਼੍ਹੇ ਅੰਦਰ ਬਣਾਏ ਕੁੱਲ 424 ਪ੍ਰੀਖਿਆ ਕੇਂਦਰ ਜਿਨ੍ਹਾਂ 'ਚ 220 ਪ੍ਰੀਖਿਆ ਕੇਂਦਰ ਅਤੇ 204 ਸੈਲਫ ਪ੍ਰੀਖਿਆ ਕੇਂਦਰਾਂ 'ਚ 27327 ਵਿਦਆਰਥੀਆਂ ਨੇ ਪ੍ਰੀਖਿਆ 'ਚ ਭਾਗ ਲਿਆ | ਅੱਜ ਹੋਈ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦਾ ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਅੰਮਿ੍ਤਸਰ, ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.), ਰਾਜੇਸ਼ ਖੰਨਾ ਡਿਪਟੀ ਡੀ.ਈ.ਓ. ਵਲੋਂ ਮੁਆਇਨਾ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਡਿਪਟੀ ਡੀ.ਈ.ਓ. ਰਾਜੇਸ਼ ਖੰਨਾ ਵਲੋਂ ਮੋਟਰਸਾਈਕਲ ਦੀ ਸਵਾਰੀ ਕਰਦਿਆਂ ਸ਼ਹਿਰ ਦੇ ਅੰਦੂਰਨੀ ਭੀੜ ਭਾੜ੍ਹ ਵਾਲੇ ਖੇਤਰਾਂ 'ਚ ਬਣੇ ਪ੍ਰੀਖਿਆ ਕੇਂਦਰਾਂ ਦੀ ਜਾਂਚ ਕੀਤੀ ਗਈ, ਜਿੱਥੇ ਪ੍ਰੀਖਿਆ ਸ਼ਾਤੀਪੂਰਵਕ ਚੱਲ ਰਹੀ ਸੀ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਰਿਸੋਰਸ ਕੋਆਰਡੀਨੇੇਟਰ ਰਾਜਨ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇੇਟਰ, ਗੁਰਪ੍ਰੀਤ ਸਿੰਘ ਵਡਾਲੀ ਗੁਰੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਟੈਪ ਬਾਈ ਸਟੈਪ ਕਿੰਡਰਗਾਰਟਨ ਵਿਖੇ ਯੂਕੇਜੀ ਗ੍ਰੈਜੂਏਸ਼ਨ ਡੇ ਮਨਾਇਆ ਅਗਲੀ ਖ਼ਬਰ ਆਬਕਾਰੀ ਵਿਭਾਗ ਦੀ ਟੀਮ ਨੇ ਚਲਾਈ ਤਲਾਸ਼ੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।