12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਮਰੀਜ਼ ਦੇ ਦੋਵੇਂ ਗੋਡੇ ਸਫਲਤਾਪੂਵਰਕ ਬਦਲੇ : ਡਾ. ਰਣਜੀਤ ਸਿੰਘ

ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਰੇਸ਼ਮ ਸਿੰਘ)-ਜ਼ੀਰੋ ਐਰਰ ਤਕਨੀਕ ਨਾਲ ਗੋਡੇ ਬਦਲਣ ਦੀ ਸਰਜਰੀ 'ਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾ ਚੁੱਕੇ ਜੋੜ ਬਦਲੀ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ ਅੰਮਿ੍ਤਸਰ ਵਿਚ ਪਹਿਲੀ ਵਾਰ ਏ.ਆਈ. ਪਾਵਰਡ 3- ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲ ਸਰਜਰੀ ਕਰਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ | ਡਾ. ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ 3-ਡੀ ਰੋਬੋਲੈਂਸ ਤਕਨੀਕ ਨਾਲ 65 ਸਾਲਾ ਅਮਰੀਕੀ ਨਾਗਰਿਕ ਰਵਿੰਦਰ ਸਿੰਘ ਦਾ ਸਥਾਨਕ ਲਿਵਾਸਾ ਹਸਪਤਾਲ 'ਚ ਸਫਲ ਆਪ੍ਰੇਸ਼ਨ ਕੀਤਾ |
ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ, ਪਰ ਇਸ ਨਾਲ ਕਈ ਤਰ੍ਹਾਂ ਦੇ ਖ਼ਤਰੇ ਵੀ ਸਾਹਮਣੇ ਆਉਂਦੇ ਹਨ | ਸਭ ਤੋਂ ਪਹਿਲਾਂ ਕਿੱਲ ਲਗਾਉਣ ਕਾਰਨ ਹੱਡੀਆਂ ਦੇ ਫ੍ਰੈਕਚਰ ਦਾ ਖ਼ਤਰਾ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਦਿਲ ਦੇ ਦੌਰੇ ਦੀ ਸੰਭਾਵਨਾ ਵੀ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਤਰਿਆਂ ਕਰਕੇ ਮਰੀਜ਼ ਅਕਸਰ ਰੋਬੋਟਿਕ ਸਰਜਰੀ ਤੋਂ ਕਤਰਾਉਂਦੇ ਹਨ | ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਰੋਬੋਲੈਂਸ 3- ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਜੋੜ ਬਦਲੀ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ | ਰੋਬੋਲੈਂਸ ਤਕਨੀਕ ਨਾਲ ਓਪਰੇਸ਼ਨ ਸਿਰਫ਼ 20 ਮਿੰਟ ਵਿਚ ਹੋ ਜਾਂਦਾ ਹੈ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪੈਂਦਾ | ਇਸ ਤੋਂ ਇਲਾਵਾ ਮਰੀਜ਼ ਓਪਰੇਸ਼ਨ ਤੋਂ ਕੇਵਲ ਦੋ ਘੰਟੇ ਬਾਅਦ ਆਪਣੇ ਪੈਰਾਂ 'ਤੇ ਚੱਲਣ-ਫਿਰਨ ਦੇ ਯੋਗ ਹੋ ਜਾਂਦਾ ਹੈ |
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਵਿਖੇ ਦੋ ਦਿਨਾਂ ਆਈ. ਟੀ. ਫੈਸਟ-2026 ਕਰਵਾਈ <br/> ਅਗਲੀ ਖ਼ਬਰ ਸਟੈਪ ਬਾਈ ਸਟੈਪ ਕਿੰਡਰਗਾਰਟਨ ਵਿਖੇ ਯੂਕੇਜੀ ਗ੍ਰੈਜੂਏਸ਼ਨ ਡੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।