12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਐਡਵੋਕੇਟ ਧਾਮੀ ਵਲੋਂ 'ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ' ਪੁਸਤਕ ਸੰਗਤ ਅਰਪਣ <br/>

ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਕੱਲ੍ਹ ਮੁੱਖ ਦਫ਼ਤਰ ਵਿਖੇ 'ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ' ਪੁਸਤਕ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਨ ਕੀਤੀ ਗਈ | ਇਹ ਪੁਸਤਕ ਸਿੱਖ ਇਤਿਹਾਸ ਰੀਚਰਸ ਬੋਰਡ ਦੇ ਸਕਾਲਰ ਬੀਬੀ ਗੁਰਮੀਤ ਕੌਰ ਦੁਆਰਾ ਤਿਆਰ ਕੀਤੀ ਗਈ ਹੈ | ਪੁਸਤਕ ਜਾਰੀ ਕਰਦਿਆਂ ਸ. ਧਾਮੀ ਨੇ ਕਿਹਾ ਕਿ ਵੀਹਵੀਂ ਸਦੀ ਦਾ ਮੁੱਢਲਾ ਦੌਰ ਸਿੱਖ ਇਤਿਹਾਸ ਵਿਚ ਮਹੱਤਵਪੂਰਨ ਸਥਾਨ ਰੱਖਦਾ ਹੈ, ਕਿਉਂਕਿ ਇਹ ਦੌਰ ਸਿੱਖ ਪੰਥ ਲਈ ਚੁਣੌਤੀਆਂ ਭਰਪੂਰ ਅਤੇ ਸੰਘਰਸ਼ਮਈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਅਕਾਲੀ ਅਖ਼ਬਾਰ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਲਈ ਸਿੱਖਾਂ ਨੂੰ ਲਾਮਬੰਦ ਕਰਨ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਜਥੇਬੰਦ ਕਰਨ ਸਮੇਤ ਸਿੱਖ ਮੋਰਚਿਆਂ ਸਮੇਂ ਜੋ ਮਹੱਤਵਪੂਰਨ ਰੋਲ ਨਿਭਾਇਆ, ਉਹ ਇਤਿਹਾਸਕ ਹੈ | ਇਹ ਪੁਸਤਕ ਜਾਰੀ ਕਰਨ ਮੌਕੇ ਬਲਦੇਵ ਸਿੰਘ ਕਲਿਆਣ, ਸ਼ੇਰ ਸਿੰਘ ਮੰਡਵਾਲਾ, ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸ਼ਾਹਬਾਜ ਸਿੰਘ, ਗੁਰਨਾਮ ਸਿੰਘ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਭਗਵੰਤ ਸਿੰਘ ਧੰਗੇੜਾ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਗੁਰਮਿੰਦਰ ਸਿੰਘ, ਬੀਬੀ ਗੁਰਮੀਤ ਕੌਰ, ਬੀਬੀ ਹਰਪ੍ਰੀਤ ਕੌਰ ਤੇ ਬੀਬੀ ਕਿਰਨਦੀਪ ਕੌਰ ਆਦਿ ਹਾਜ਼ਰ ਹਨ |

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਦੂਜੇ ਦਿਨ ਵੀ ਜਾਰੀ ਯੂ.ਕੇ. ਤੋਂ ਆਏ ਸ਼ਰਧਾਲੂਆਂ ਵ... ਅਗਲੀ ਖ਼ਬਰ ਪਿ੍ੰਸੀਪਲ ਡਾ. ਰੀਨਾ ਤਲਵਾੜ 'ਨਾਰੀ ਗੌਰਵ ਸਿੱਖਿਆ ਸਨਮਾਨ' ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।