12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬਲੋਚਿਸਤਾਨ 'ਚ 2 ਵੱਖ-ਵੱਖ ਕਾਰਵਾਈਆਂ ਦੌਰਾਨ 15 ਵਿਦਰੋਹੀਆਂ ਦੇ ਮਾਰੇ ਜਾਣ ਦਾ ਦਾਅਵਾ

ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਸੂਬੇ ਵਿਚ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 15 ਵਿਦਰੋਹੀਆਂ ਨੂੰ ਮਾਰੇ ਜਾਣ ਦਾ ਦਾਅਵਾ ਕੀਤਾ ਹੈ | ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਵਲੋਂ ਜਾਰੀ ਬਿਆਨ ਅਨੁਸਾਰ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਪਹਿਲਾ ਆਪ੍ਰੇਸ਼ਨ ਹਰਨਾਈ ਜ਼ਿਲ੍ਹੇ ਵਿਚ ਹੋਇਆ, ਜਿੱਥੇ ਫੌਜ ਨੇ ਵਿਦ੍ਰੋਹੀਆਂ ਦੇ ਇਕ ਟਿਕਾਣੇ 'ਤੇ ਹਮਲਾ ਕੀਤਾ | ਭਿਆਨਕ ਗੋਲੀਬਾਰੀ ਤੋਂ ਬਾਅਦ 12 ਖਵਾਰੀਜ (ਵਿਦ੍ਰੋਹੀ) ਮਾਰੇ ਗਏ | ਦੱਸਣਯੋਗ ਹੈ ਕਿ ਪਾਕਿਸਤਾਨੀ ਸਰਕਾਰ ਨੇ ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦਾ ਨਾਮ ਬਦਲ ਕੇ 'ਫਿਤਨਾ ਅਲ-ਖਵਾਰੀਜ' ਰੱਖ ਦਿੱਤਾ ਹੈ, ਜੋ ਇਤਿਹਾਸਕ ਤੌਰ 'ਤੇ ਹਿੰਸਕ ਸਮੂਹ ਨੂੰ ਦਰਸਾਉਂਦਾ ਹੈ | ਦੂਜਾ ਆਪ੍ਰੇਸ਼ਨ ਬਾਸੀਮਾ ਜ਼ਿਲ੍ਹੇ ਵਿਚ ਕੀਤਾ ਗਿਆ, ਜਿੱਥੇ ਫੌਜ ਨੇ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲਗਾਇਆ ਅਤੇ ਉਨ੍ਹਾਂ 'ਤੇ ਹਮਲਾ ਕੀਤਾ | ਗੋਲੀਬਾਰੀ ਦੇ ਤਿੱਖੇ ਮੁਕਾਬਲੇ 'ਚ ਤਿੰਨ ਹੋਰ ਅੱਤਵਾਦੀ ਮਾਰੇ ਗਏ | ਫੌਜ ਨੇ ਮਾਰੇ ਗਏ ਅੱਤਵਾਦੀਆਂ ਤੋਂ ਵੱਡੀ ਮਾਤਰਾ ਵਿਚ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਬਰਾਮਦ ਕੀਤੇ |
ਪਿਛਲੀ ਖ਼ਬਰ ਹਿੰਸਾ ਭੜਕਾਉਣ ਦੇ ਦੋਸ਼ 'ਚ ਇਮਰਾਨ ਖਾਨ ਦੀ ਪਾਰਟੀ ਦੇ 47 ਆਗੂਆਂ ਨੂੰ 10 ਸਾਲ ਕੈਦ ਦੀ ਸਜ਼ਾ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਦੂਜੇ ਦਿਨ ਵੀ ਜਾਰੀ ਯੂ.ਕੇ. ਤੋਂ ਆਏ ਸ਼ਰਧਾਲੂਆਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।