ਅੰਮਿ੍ਤਸਰ, 25 ਮਾਰਚ (ਰੇਸ਼ਮ ਸਿੰਘ)-ਰਾਮ ਨੌਮੀ ਦੇ ਸੰਬੰਧ 'ਚ ਸ਼ਹਿਰ 'ਚ ਚਲ ਰਹੇ ਸੁਰੱਖਿਆ ਅਭਿਆਨ ਤਹਿਤ ਪੁਲਿਸ ਵਲੋਂ ਅੱਜ ਸ਼ਹਿਰ ਦੇ ਭੀੜ ਭਾੜ ਵਾਲੇ ਤੇ ਧਾਰਮਿਕ ਸਥਾਨਾਂ ਅਤੇ ਬੱਸ ਸਟੈਂਡ ਵਿਖੇ ਤਲਾਸ਼ੀ ਮੁਹਿੰਮ ਮੁੜ ਸ਼ੁਰੂ ਕਰ ਦਿੱਤੀ ਗਈ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ 'ਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਕੀਤੀ ਚੈਕਿੰਗ ਕੀਤੀ ਗਈ | ਜਿਸ ਤਹਿਤ ਸਥਾਨਕ ਪੁਲਿਸ ਤੇ ਐੱਸ. ਓ. ਜੀ. (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾ ਵਲੋਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗਸ਼ਤ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ, | ਇਸ ਤੋਂ ਇਲਾਵਾ ਬੱਸ ਸਟੈਂਡ, ਰੇਲਵੇ ਸਟੇਸ਼ਨ ਵਿਖੇ ਸਰਚ ਅਤੇ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਚੈਕਿੰਗ ਕੀਤੀ ਗਈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਗ਼ੈਰ ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੁਰਨ ਤੌਰ 'ਤੇ ਗੁਪਤ ਰੱਖਿਆ ਜਾਵੇਗਾ |