ਅੰਮਿ੍ਤਸਰ, 25 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸਾਲਾਨਾ ਕਨਵੋਕੇਸ਼ਨ (ਡਿਗਰੀ ਵੰਡ ਸਮਾਗਮ) 27 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ 'ਚ ਸਾਲ 2024 ਅਤੇ ਸਾਲ 2025 ਦੌਰਾਨ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਦੀ ਪੜ੍ਹਾਈ ਮੁਕੰਮਲ ਕਰ ਚੁੱਕੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ 'ਚ ਸੁਖਮਿੰਦਰ ਸਿੰਘ (ਡਾਇਰੈਕਟਰ ਕਮ ਸਕੱਤਰ ਵਿਦਿਆ) ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ 27 ਮਾਰਚ ਨੂੰ ਸਵੇਰੇ 10:30 ਵਜੇ ਰਿਹਰਸਲ ਕਰਵਾਈ ਜਾਵੇਗੀ ਅਤੇ ਬਾਅਦ ਦੁਪਹਿਰ 2:00 ਵਜੇ ਮੁੱਖ ਕਨਵੋਕੇਸ਼ਨ ਸਮਾਗਮ ਦੀ ਆਰੰਭਤਾ ਹੋਵੇਗੀ |