25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਡੀ. ਏ. ਵੀ. ਸਥਾਪਨਾ ਦਿਵਸ ਤੇ ਸ੍ਰੀ ਰਾਮਨੌਮੀ 'ਤੇ ਹਵਨ ਯੱਗ

ਅਜੀਤ ਡੈਸਕ 26-03-2026
ਅੰਮਿ੍ਤਸਰ, 25 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਿਖੇ ਡੀ.ਏ.ਵੀ. ਸਥਾਪਨਾ ਦਿਵਸ, ਸ੍ਰੀ ਰਾਮ ਨੌਮੀ ਅਤੇ ਪੰਡਿਤ ਗਣੇਸ਼ ਸੰਕਰ ਵਿਦਿਆਰਥੀ ਦੀ ਬਰਸੀ 'ਤੇ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਤੇ ਸਟਾਫ਼ ਨੇ ਪ੍ਰਗਤੀ ਅਤੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਂਤੀ, ਖੁਸ਼ਹਾਲੀ ਅਤੇ ਭਲਾਈ ਲਈ ਅਰਦਾਸ ਕੀਤੀ | ਇਸ ਮੌਕੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਦੇਸ਼ 'ਚ ਸਭ ਨੂੰ ਸੱਚਾਈ, ਹਿੰਮਤ ਅਤੇ ਨਿਸ਼ਕਾਮ ਸੇਵਾ ਵਰਗੇ ਸਦੀਵੀਂ ਮੁੱਲਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਆਪਣੇ ਸੰਦੇਸ਼ 'ਚ ਸਭ ਨੂੰ ਆਰਿਆ ਸਮਾਜ ਦੇ ਉੱਚੇ ਆਦਰਸ਼ਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸੱਚਾਈ, ਅਨੁਸ਼ਾਸਨ, ਨਿਸ਼ਕਾਮ ਸੇਵਾ ਅਤੇ ਉਚੇ ਚਰਿੱਤਰ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਤੇ ਸਟਾਫ਼ ਨੂੰ ਡੀ. ਏ. ਵੀ. ਸੰਸਥਾ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਅਤੇ ਸਮਾਜ ਲਈ ਸਾਕਾਰਤਮਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮਾਨਵ ਕਲਿਆਣ ਸੇਵਾ ਸੰਸਥਾ ਨੇ ਭੂਮੀ ਪੂਜਨ ਕੀਤਾ ਅਗਲੀ ਖ਼ਬਰ ਨਿਗਮ 1 ਅਪ੍ਰੈਲ 2024 ਤੋਂ ਲੈ ਕੇ ਹੁਣ ਤੱਕ ਦਾ ਸਾਰਾ ਕਿਰਾਇਆ ਨਵੀਆਂ ਸੋਧੀਆਂ ਦਰਾਂ ਅਨੁਸਾਰ ਵਸੂਲੇਗਾ • ਮੇਅਰ ਦੀ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।