ਅੰਮਿ੍ਤਸਰ, 25 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਮਾਨਵ ਕਲਿਆਣ ਸੇਵਾ ਸੰਸਥਾ ਵਲੋਂ ਭੂਮੀ ਪੂਜਨ ਕੀਤਾ ਗਿਆ, ਜਿਸ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲ ਕਿ੍ਸ਼ਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਧਾਰਮਿਕ ਪੋ੍ਰਗਰਾਮਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਟੀਮ ਮੈਂਬਰਾਂ ਵਲੋਂ ਬਾਲਕ੍ਰਿਸ਼ਨ ਸ਼ਰਮਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੰਜੇ ਕੁਮਾਰ, ਮੁਕੇਸ਼ ਕੁਮਾਰ, ਰਾਜੇਸ਼ ਮਾਸਟਰ, ਅਰਜੁਨ ਕੁਮਾਰ, ਰਾਮ ਕੁਮਾਰ, ਤਰਸੇਮ, ਪ੍ਰੇਮ, ਰਮੇਸ਼, ਸੁਦਰਸ਼ਨ ਆਦਿ ਹਾਜ਼ਰ ਸਨ |