25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਜੀਤ ਡੈਸਕ 26-03-2026
ਚੱਬਾ, 25 ਮਾਰਚ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਥੇ ਦੇ ਮਹਾਨ ਸੂਰਬੀਰ ਜੰਗੀ ਜਰਨੈਲ ਸ਼ਹੀਦ ਬਾਬਾ ਬਲਵੰਤ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਬੇਰ ਸਾਹਿਬ ਚੱਬਾ-ਵਰਪਾਲ (ਸਾਂਝੀ ਹੱਦ) ਵਿਖੇ ਜਥੇ. ਕਸ਼ਮੀਰ ਸਿੰਘ ਵਰਪਾਲ ਤੇ ਭਾਈ ਜਗੀਰ ਸਿੰਘ ਵਰਪਾਲ ਵਲੋਂ ਸਰਬੱਤ ਦੇ ਭਲੇ ਲਈ ਪਰਸੋਂ ਰੋਜ਼ ਤੋਂ ਰਖਾਏ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਲੋਂ ਅਰਦਾਸ ਕੀਤੀ ਗਈ ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਵੀ ਪਾਈ ਗਈ | ਇਸ ਦੌਰਾਨ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਲੋਂ ਜਥੇਦਾਰ ਕਸ਼ਮੀਰ ਸਿੰਘ ਤੇ ਭਾਈ ਜਗੀਰ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗ੍ਰੰਥੀ ਨਿਰਮਲ ਸਿੰਘ, ਸਰਪੰਚ ਸਰਦੂਲ ਸਿੰਘ, ਗ੍ਰੰਥੀ ਪੰਜਾਬ ਸਿੰਘ, ਪ੍ਰਧਾਨ ਬਲਜੀਤ ਸਿੰਘ, ਮੈਨੇਜਰ ਹਰਵੰਤ ਸਿੰਘ, ਇਕਬਾਲ ਸਿੰਘ ਬਾਓ, ਦਰਸਨ ਸਿੰਘ, ਸੁਖਵਿੰਦਰ ਸਿੰਘ, ਭਗਵੰਤ ਸਿੰਘ, ਬਾਬਾ ਪ੍ਰੇਮ ਸਿੰਘ, ਬਾਵਾ ਸਿੰਘ ਚੱਬਾ, ਭੁਪਿੰਦਰ ਸਿੰਘ ਧੋਲ ਕਲਾਂ, ਅਤਿੰਦਰਪਾਲ ਸਿੰਘ ਫਤਾਹਪੁਰ, ਸਰਮੈਲ ਸਿੰਘ, ਜਸਵੰਤ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਕੰਚਨਪ੍ਰੀਤ ਕੌਰ ਵਲੋਂ ਡਾ. ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਹਜ਼ੂਰਾ ਸਿੰਘ ਕਾਲੋਨੀ ਦੇ ਵਸਨੀਕਾਂ ਵਲੋਂ ਪੰਜਾਬ ਸਰਕਾਰ ਤੇ ਕਾਰਪੋਰੇਸ਼ਨ ਖ਼ਿਲਾਫ਼ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।