25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਕੰਚਨਪ੍ਰੀਤ ਕੌਰ ਵਲੋਂ ਡਾ. ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ

ਅਜੀਤ ਡੈਸਕ 26-03-2026
ਅੰਮਿ੍ਤਸਰ, 25 ਮਾਰਚ (ਰੇਸ਼ਮ ਸਿੰਘ)-ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡਾ. ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਦੇਣ ਦਾ ਵਿਰੋਧ ਕੀਤੇ ਜਾਣ 'ਤੇ ਤਰਨ ਤਾਰਨ ਤੋਂ ਅਕਾਲੀ ਦਲ ਦੀ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਅਸਲ 'ਚ ਰਾਜਾ ਵੜਿੰਗ 'ਆਪ' ਦਾ ਹੀ ਪੱਖ ਪੂਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਰਿਵਾਰ ਨੇ ਰਾਜਾ ਵੜਿੰਗ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਸੀ ਤੇ ਉਸ ਨੂੰ ਹੁਣ ਆਪਣਾ ਪਾਲਾ ਸੁਝ ਰਿਹਾ ਹੈ ਕਿ ਜੇਕਰ ਉਸ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਤੇ ਕਿਧਰੇ ਉਨ੍ਹਾਂ ਦੇ ਮਾਮਲੇ ਦੀ ਜਾਂਚ ਵੀ ਸੀ.ਬੀ.ਆਈ. ਨੂੰ ਨਾ ਦਿੱਤੀ ਜਾਵੇ | ਕੰਚਨਪ੍ਰੀਤ ਕੌਰ ਨੇ ਮਿ੍ਤਕ ਡਾ: ਰੰਧਾਵਾ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ ਤੇ ਡਾ: ਰੰਧਾਵਾ ਦੀ ਪਤਨੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇਸ ਦੁਖ ਦੀ ਘੜੀ 'ਚ ਸ਼ਰੀਕ ਹੋਣ ਦਾ ਅਹਿਦ ਵੀ ਦੁਹਰਾਇਆ | ਇਸ ਮੌਕੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਵਡਾਲੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ 2027 ਵਿਚ 'ਆਪ' ਦੀ ਸਰਕਾਰ ਮੁੜ ਦੁਬਾਰਾ ਰਿਪੀਟ ਹੋਵੇਗੀ-ਸਰਪੰਚ ਮਿੱਠਾ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।