ਚੱਬਾ , 25 ਮਾਰਚ (ਜੱਸਾ ਅਨਜਾਣ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ 'ਆਪ' ਦੇ ਸੀਨੀਅਰ ਆਗੂ ਤੇ ਸਰਪੰਚ ਸੰਦੀਪ ਸਿੰਘ ਮਿੱਠਾ ਚਾਟੀਵਿੰਡ ਬੋਪਾਰਾਏ ਨੇ ਕਿਹਾ ਕਿ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਇੱਕ ਇੱਕ ਕਰਕੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੀ ਪਹਿਲੀ ਸਰਕਾਰ ਹੈ ਜਿਸ ਨੇ ਪੰਜ ਸਾਲਾਂ ਲਈ ਕੀਤੀਆਂ ਗਾਰੰਟੀਆਂ ਨੂੰ ਸਿਰਫ ਚਾਰ ਸਾਲਾਂ ਵਿਚ ਪੂਰਾ ਕਰ ਦਿਖਾਇਆ ਹੈ | ਸਿਹਤ ਖੇਤਰ ਵਿਚ ਵੱਡੀ ਰਾਹਤ, ਕਲੀਨਿਕਾਂ ਵਿਚ ਮੁਫਤ ਦਵਾਈਆਂ, ਟੈਸਟਾਂ ਦੀ ਸਹੂਲਤ, ਡਾਕਟਰ, ਪੈਰਾਮੈਡੀਕਲ ਅਤੇ ਸਟਾਫ ਦੀ ਭਰਤੀ, ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ, ਅਧਿਆਪਕਾਂ ਦੀ ਭਰਤੀ ਕਰਨਾ, ਸਕੂਲਾਂ ਵਿਚ ਆਧੁਨਿਕ ਲੈਬਾਟ੍ਰਰੀਆਂ ਅਤੇ ਅਨੇਕਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ | ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਮੁੱਖ ਮੰਤਰੀ ਮਾਵਾਂ ਧੀਆਂ ਦਾ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ ਤੇ ਨਸ਼ਿਆਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਹ ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਖੇਡਾਂ ਦੇ ਵਿਕਾਸ ਲਈ ਆਪ ਸਰਕਾਰ ਵਲੋਂ ਨਵੇਂ ਖੇਡ ਸਟੇਡੀਅਮ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਵੇਗੀ |