ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਉੱਘੇ ਲੋਕਧਾਰਾ ਸ਼ਾਸਤਰੀ, ਚਿੰਤਕ ਅਤੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਡਾ. ਰਣਜੀਤ ਸਿੰਘ ਬਾਜਵਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ | ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ | ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਅਤੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਡਾ. ਬਾਜਵਾ ਦੇ ਚਲੇ ਜਾਣ ਨਾਲ ਲੋਕਧਾਰਾ ਦੇ ਖੇਤਰ 'ਚ ਜੋ ਖਲਾਅ ਪੈਦਾ ਹੋਇਆ ਹੈ, ਉਸ ਨੂੰ ਭਰਨਾ ਅਸੰਭਵ ਹੈ | ਇਸ ਦੌਰਾਨ ਪੰਜਾਬੀ ਅਧਿਐਨ ਸਕੂਲ ਦੇ ਸਮੂਹ ਅਧਿਆਪਕਾਂ, ਸਟਾਫ਼, ਖੋਜ-ਵਿਦਿਆਰਥੀਆਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ |