26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

'ਆਪ' ਦੇ ਜਨਰਲ ਸਕੱਤਰ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਿਲ

ਅਜੀਤ ਡੈਸਕ 28-03-2026
ਸੁਲਤਾਨਵਿੰਡ, 27 ਮਾਰਚ (ਗੁਰਨਾਮ ਸਿੰਘ ਬੁੱਟਰ)-ਅਕਾਲੀ ਦਲ ਵਾਰਿਸ ਪੰਜਾਬ ਵਲੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਭਾਈ ਗੁਰਦਾਸ ਜੀ ਨਗਰ ਅੰਮਿ੍ਤਸਰ ਪ੍ਰੈੱਸ ਕਲੱਬ ਵਿਖੇ ਮੀਟਿੰਗ ਹੋਈ | ਬਾਪੂ ਤਰਸੇਮ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਤੇ ਦਿਨ ਜੰਮੂ ਦੇ ਰਹਿਣ ਵਾਲੇ ਬੀ. ਐੱਸ. ਐੱਫ. ਦੇ ਸਿੱਖ ਨੌਜਵਾਨ ਜਸਵਿੰਦਰ ਸਿੰਘ ਨੂੰ ਐੱਨ. ਸੀ. ਬੀ. ਵਲੋਂ ਗ਼ੈਰ ਕਾਨੂੰਨੀ ਢੰਗ ਨਾਲ ਚੁੱਕ ਕੇ ਝੂਠੇ ਇਲਜ਼ਾਮਾਂ ਤਹਿਤ ਅਣਮਨੁੱਖੀ ਤਸ਼ੱਦਦ ਕਰਕੇ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦੀ ਸਖ਼ਤ ਨਿੰਦਿਆ ਕੀਤੀ | ਉਨ੍ਹਾਂ ਕਿਹਾ ਕਿ ਇਹ ਸਿਰਫ ਇਕ ਵਿਅਕਤੀ ਦੀ ਮੌਤ ਨਹੀਂ, ਸਗੋਂ ਸਿੱਖ ਕੌਮ ਦੇ ਮਨੋਬਲ ਨੂੰ ਤੋੜਨ ਲਈ ਕੀਤੀ ਜਾ ਰਹੀ ਇੱਕ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ | ਬਾਪੂ ਤਰਸੇਮ ਸਿੰਘ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਆਇਕ ਜਾਂਚ ਤੁਰੰਤ ਕਰਵਾਈ ਜਾਵੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਟਰੇਡ ਵਿੰਗ ਸੈੱਲ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਬੱਲ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਡੂੰਘੀ ਸੋਚ ਰੱਖਣ ਵਾਲੇ ਉੱਘੇ ਲੇਖਕ ਗੰਗਵੀਰ ਸਿੰਘ ਰਾਠੋੜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ | ਨਵੇਂ ਸ਼ਾਮਿਲ ਹੋਏ ਆਗੂਆਂ ਦਾ ਬਾਪੂ ਤਰਸੇਮ ਸਿੰਘ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋ ਰਹੇ ਇਹ ਸੱਚੇ ਅਤੇ ਸੰਘਰਸ਼ਸ਼ੀਲ ਚਿਹਰੇ ਪੰਥਕ ਲਹਿਰ ਨੂੰ ਹੋਰ ਮਜ਼ਬੂਤੀ ਦੇਣਗੇ | ਮਨਜਿੰਦਰ ਸਿੰਘ ਬੱਲ ਅਤੇ ਗੰਗਵੀਰ ਸਿੰਘ ਰਾਠੋੜ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਅਤੇ ਪੰਥਕ ਮਸਲਿਆਂ ਲਈ ਲੜ ਰਹੀ ਇਸ ਲਹਿਰ ਨਾਲ ਜੁੜ ਕੇ ਮਾਣ ਮਹਿਸੂਸ ਕਰਦੇ ਹਨ ਅਤੇ ਆਪਣੀ ਪੂਰੀ ਤਾਕਤ ਨਾਲ ਇਸ ਸੰਘਰਸ਼ ਨੂੰ ਅੱਗੇ ਵਧਾਉਣਗੇ | ਇਸ ਮੌਕੇ ਸੀਨੀਅਰ ਲੀਡਰਸ਼ਿਪ 'ਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਮਨਦੀਪ ਸਿੰਘ ਸਿੱਧੂ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਅਮਨਦੀਪ ਸਿੰਘ ਡੱਡੂਆਣਾ, ਗੰਗਵੀਰ ਸਿੰਘ ਰਾਠੋੜ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਚਮਕੌਰ ਸਿੰਘ ਧੁੰਨ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਬਰਿੰਦਰਜੀਤ ਸਿੰਘ ਹੁਸੈਨਪੁਰ, ਭਾਈ ਪਿ੍ਥੀਪਾਲ ਸਿੰਘ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਸੁਖਬੀਰ ਸਿੰਘ ਚੀਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਨੌਜਵਾਨਾਂ ਦੇ ਖੇਡਣ ਲਈ 3100 ਨਵੇਂ ਖੇਡ ਗਰਾਊਾਡ ਬਣਾਏ ਜਾ ਰਹੇ ਹਨ-ਜੱਸੀ ਸੋਹੀਆਂ ਵਾਲਾ ਅਗਲੀ ਖ਼ਬਰ ਈਸਾਈ ਆਗੂ ਤੇ ਜ਼ਿਲ੍ਹਾ ਕਾਂਗਰਸ ਦੇ ਮੀਤ ਉਪ ਪ੍ਰਧਾਨ ਮਾਈਕਲ (ਮੀਕੂ) ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।