05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ੍ਰੀ ਰਾਮ ਨੌਮੀ ਦੇ ਮੌਕੇ ਮਜੀਠ ਮੰਡੀ ਤੋਂ ਸ਼ੋਭਾ ਯਾਤਰਾ ਕੱਢੀ

ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਪ.ਪ.)-ਫੈਡਰੇਸ਼ਨ ਆਫ ਕਰਿਆਨਾ ਐਂਡ ਡਰਾਈ ਫਰੂਟ ਕਮਰਸ਼ੀਅਲ ਐਸੋਸੀਏਸ਼ਨ ਅਤੇ ਮਜੀਠ ਮੰਡੀ ਰਾਮ ਨੌਮੀ ਕਮੇਟੀ ਵਲੋਂ ਸ੍ਰੀ ਰਾਮ ਨੌਮੀ ਦੇ ਮੌਕੇ 'ਤੇ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਅਤੇ ਕਮੇਟੀ ਪ੍ਰਧਾਨ ਰਵਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਮਜੀਠ ਮੰਡੀ ਤੋਂ ਵਿਸ਼ਾਲ ਸ਼ੋਭਾ ਕੱਢੀ ਗਈ | ਇਸ ਸ਼ੋਭਾ ਯਾਤਰਾ 'ਚ ਭਾਜਪਾ ਦੇ ਕੌਮੀ ਪ੍ਰਧਾਨ ਤਰੁਣ ਚੁੱਘ, ਵਿਧਾਇਕ ਡਾ: ਅਜੇ ਗੁਪਤਾ, ਸਾਬਕਾ ਵਿਧਾਇਕ ਅਨਿਲ ਜੋਸ਼ੀ, ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ, ਜਨਰਲ ਸਕੱਤਰ ਅਰੁਣ ਖੰਨਾ, ਮੈਨੇਜਰ ਅਨਿਲ ਕੁਮਾਰ, ਸੰਜੀਵ ਖੰਨਾ, ਰਾਮ ਚਾਵਲਾ, ਹਰਵਿੰਦਰ ਸਿੰਘ ਸੰਧੂ, ਸਲਿਲ ਅਰੋੜਾ, ਕੌਂਸਲਰ ਵਿੱਕੀ ਦੱਤਾ ਅਤੇ ਹੋਰ ਮੈਂਬਰ ਸ਼ਾਮਲ ਸਨ | ਇਸ ਮੌਕੇ ਸ਼ੋਭਾ ਯਾਤਰਾ ਦਾ ਥਾਂ-ਥਾਂ 'ਤੇ ਲੋਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਸਾਇੰਟਿਫਿਕ ਰੰਗੋਲੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ 'ਆਪ' ਜ਼ਿਲ੍ਹਾ ਪ੍ਰਧਾਨ ਬਰਾੜ ਨੇ ਚੇਅਰਮੈਨੀਆਂ ਸੰਬੰਧੀ ਸਾਜਿਸ਼ ਨੂੰ ਕੀਤਾ ਬੇਨਕਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।