23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਭੇਦਭਰੇ ਹਾਲਾਤ 'ਚ ਡਲਿਵਰੀ ਕਰਨ ਵਾਲੇ ਨੌਜਵਾਨ ਦੀ ਨਿਰਮਾਣ ਅਧੀਨ ਇਮਾਰਤ 'ਚੋਂ ਲਾਸ਼ ਮਿਲੀ

ਅਜੀਤ ਡੈਸਕ 30-03-2026
ਅੰਮਿ੍ਤਸਰ, 29 ਮਾਰਚ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਇਲਾਕੇ ਵਿਚੋਂ ਜਮੈਟੋ ਦੀ ਡਲੀਵਰੀ ਕਰਨ ਵਾਲੇ ਨੌਜਵਾਨ ਦੀ ਨਿਰਮਾਣ ਅਧੀਨ ਇਮਾਰਤ 'ਚੋਂ ਭੇਦ ਭਰੇ ਹਲਾਤ ਵਿਚ ਲਾਸ਼ ਮਿਲੀ ਹੈ | ਇਸ ਸੰਬੰਧ ਵਿਚ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਮਿ੍ਤਕ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਨਰੈਣਗੜ੍ਹ ਨੇ ਦੱਸਿਆ ਕਿ ਉਸ ਦਾ ਲੜਕਾ ਅਰਵਿੰਦਰ ਸਿੰਘ ਉਰਫ ਬੱਬਲੂ ਉਮਰ ਕਰੀਬ 28-29 ਸਾਲ ਜੋ ਜਮੈਟੋ ਦੀ ਡਲਿਵਰੀ ਦਾ ਕੰਮ ਕਰਦਾ ਹੈ | ਬੀਤੀ ਸ਼ਾਮ ਨੂੰ ਉਹ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਕੰਮ 'ਤੇ ਗਿਆ ਪਰ ਰਾਤ ਨੂੰ ਉਹ ਵਾਪਸ ਨਹੀਂ ਆਇਆ | ਉਸ ਨੇ ਦੱਸਿਆ ਕਿ ਅਗਲੇ ਦਿਨ ਸਵੇਰੇ ਉਸ ਨੂੰ ਪੁਲਿਸ ਵਲੋਂ ਫੋਨ ਆਇਆ ਕਿ ਰਣਜੀਤ ਐਵੀਨਿਊ ਵਿਖੇ ਇਕ ਨਿਰਮਾਣ ਅਧੀਨ ਇਮਾਰਤ ਵਿਚੋਂ ਉਸ ਦੇ ਲੜਕੇ ਦੀ ਲਾਸ਼ ਬਰਾਮਦ ਹੋਈ ਹੈ ਜਿਸ 'ਤੇ ਸੱਟਾ ਦੇ ਕਈ ਨਿਸ਼ਾਨ ਪਾਏ ਗਏ | ਉਸ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਦੇ ਲੜਕੇ ਦਾ ਕਤਲ ਕਰਕੇ ਉਸ ਦੀ ਲਾਸ਼ ਨਿਰਮਾਣ ਅਧੀਨ ਇਮਾਰਤ ਦੀ ਬੇਸਮੈਂਟ ਵਿਚ ਲੁੱਕਾ ਦਿੱਤੀ ਗਈ |
ਪਿਛਲੀ ਖ਼ਬਰ ਵਿਜ਼ਡਮ ਸਕੂਲ ਮੁੱਦਕੀ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ 460 ਗ੍ਰਾਮ ਚਰਸ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।