ਅੰਮਿ੍ਤਸਰ, 29 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਓਬਰਾਏ ਗਰੁੱਪ ਅਤੇ ਸਪਿ੍ੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਵਲੋਂ ਅੰਮਿ੍ਤਸਰ 'ਚ ਇਕ ਵਿਸ਼ਵ ਪੱਧਰੀ ਹੋਟਲ ਪ੍ਰੋਜੈਕਟ ਦੇ ਵਿਕਾਸ ਲਈ ਐੱਮ. ਓ. ਯੂ. 'ਤੇ ਹਸਤਾਖਰ ਕਰਨ ਦਾ ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਅਤੇ ਖਾਸ ਕਰਕੇ ਅੰਮਿ੍ਤਸਰ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ | ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਅੰਮਿ੍ਤਸਰ ਵਿਖੇ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮਿ੍ਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ 'ਤੇ ਹੋਵੇਗਾ | ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ 'ਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਿਲ ਹੈ ਅਤੇ ਇਸ ਨਾਲ ਅੰਮਿ੍ਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ |