24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਡੀ. ਏ. ਵੀ. ਕਾਲਜ ਨੇ ਡੇਲਨੇਟ ਵਰਕਸ਼ਾਪ ਕਰਵਾਈ

ਅਜੀਤ ਡੈਸਕ 30-03-2026
ਅੰਮਿ੍ਤਸਰ, 29 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਲਾਇਬ੍ਰੇਰੀ ਵਿਭਾਗ, ਰੀਡਰਜ਼ ਕਲੱਬ ਤੇ ਐੱਲ. ਐੱਮ. ਐੱਸ. ਨੇ ਅਧਿਆਪਕਾਂ, ਖੋਜਕਰਤਾਵਾਂ ਤੇ ਵਿਦਿਆਰਥੀਆਂ ਨੂੰ ਡਿਜੀਟਲ ਸਰੋਤਾਂ ਦੀ ਕੁਸ਼ਲ ਵਰਤੋਂ ਲਈ ਹੁਨਰਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਇਕ ਹਫ਼ਤੇ ਦੀ ਇਕ ਵਿਸ਼ੇਸ਼ ਵਰਕਸ਼ਾਪ ਕਰਵਾਈ | ਵਰਕਸ਼ਾਪ ਦਾ ਕੇਂਦਰੀ ਵਿਸ਼ਾ ਡੇਲਨੇਟ ਇਲੈਕਟਰਾਨਿਕ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਸੀ | ਵਰਕਸ਼ਾਪ ਦੇ ਸਮਾਪਤੀ ਸੈਸ਼ਨ 'ਚ ਬੋਲਦੇ ਹੋਏ ਕਾਲਜ ਪਿ੍ੰਸੀਪਲ ਡਾ. ਅਮਰਦੀਪ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ 'ਚ, ਡੇਲਨੇਟ ਵਰਗੇ ਰਾਸ਼ਟਰੀ ਪੱਧਰ ਦੇ ਸਰੋਤਾਂ ਦਾ ਗਿਆਨ ਖੋਜ ਤੇ ਅਕਾਦਮਿਕ ਕੰਮਾਂ ਲਈ ਲਾਜ਼ਮੀ ਹੈ | ਉਨ੍ਹਾਂ ਨੇ ਇਸ ਪਹਿਲਕਦਮੀ ਲਈ ਲਾਇਬ੍ਰੇਰੀ ਵਿਭਾਗ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਹਾ ਕਿ ਇਹ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੂੰ ਆਨਲਾਈਨ ਜਰਨਲ, ਈ-ਕਿਤਾਬਾਂ, ਡੇਟਾਬੇਸ ਅਤੇ ਹੋਰ ਸਰੋਤਾਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਉਠਾਉਣ ਦੇ ਯੋਗ ਬਣਾਏਗਾ | ਲਾਇਬ੍ਰੇਰੀ ਇੰਚਾਰਜ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਵਰਕਸ਼ਾਪ 'ਚ ਵੱਖ-ਵੱਖ ਡੇਲਨੇਟ ਪਲੇਟਫਾਰਮਾਂ ਤੇ ਸਾਧਨਾਂ 'ਤੇ ਹੱਥੀਂ ਸਿਖਲਾਈ ਪ੍ਰਦਾਨ ਕਰਨ ਵਾਲੇ ਰੋਜ਼ਾਨਾ ਸੈਸ਼ਨ ਸ਼ਾਮਿਲ ਸਨ | ਕਾਲਜ ਦੇ ਵਿਦਿਆਰਥੀਆਂ ਨੇ ਇਸ ਹਫ਼ਤੇ ਭਰ ਚੱਲਣ ਵਾਲੇ ਸਮਾਗਮ 'ਚ ਸਰਗਰਮੀ ਨਾਲ ਹਿੱਸਾ ਲਿਆ | ਪ੍ਰੋਗਰਾਮ ਦੌਰਾਨ ਲਕਸ਼ਮੀ ਨਾਰਾਇਣ ਨੇ ਵਿਦਿਆਰਥੀਆਂ ਨੂੰ ਡੇਲਨੇਟ ਬਾਰੇ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੰਪਿਊਟਰ ਦੀ ਵਰਤੋਂ ਬਾਰੇ ਦੱਸਣ ਲਈ ਇਸ 'ਤੇ ਵਿਹਾਰਕ ਪ੍ਰਦਰਸ਼ਨ ਵੀ ਕੀਤੇ | ਵਰਕਸ਼ਾਪ ਦੇ ਸਮਾਪਤੀ ਸੈਸ਼ਨ 'ਚ ਡਾ. ਅਮਰਦੀਪ ਗੁਪਤਾ, ਪ੍ਰੋ. ਕਪਿਲ ਗੋਇਲ ਤੇ ਡਾ. ਕਮਲ ਕਿਸ਼ੋਰ ਸਮੇਤ ਸਾਰੇ ਫੈਕਲਟੀ ਮੈਂਬਰ ਸ਼ਾਮਿਲ ਹੋਏ | ਇਸ ਮੌਕੇ ਭਾਗੀਦਾਰਾਂ ਨੇ ਪ੍ਰਬੰਧਕਾਂ ਨੂੰ ਭਵਿੱਖ 'ਚ ਅਜਿਹੇ ਸਮਾਗਮਾਂ ਦਾ ਆਯੋਜਨ ਜਾਰੀ ਰੱਖਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਬੀ.ਐੱਸ.ਐੱਫ. ਦੇ ਸਿੱਖ ਜਵਾਨ ਦੇ ਹਿਰਾਸਤੀ ਕਤਲ ਮਾਮਲੇ 'ਚ ਦੋਸ਼ੀ ਐੱਨ.ਸੀ.ਬੀ. ਅਧਿਕਾਰੀਆਂ 'ਤੇ ਹੋਵੇ ਸਖ਼ਤ ਕਾਰਵਾਈ -... ਅਗਲੀ ਖ਼ਬਰ ਰੇਲਵੇ ਹਸਪਤਾਲ ਦੇ ਚੀਫ਼ ਮੈਡੀਕਲ ਸੁਪਰਡੈਂਟ ਡਾ. ਅਮਿਤ ਰਾਜ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਵਫ਼ਦ ਮਿਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।