24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬੀ.ਐੱਸ.ਐੱਫ. ਦੇ ਸਿੱਖ ਜਵਾਨ ਦੇ ਹਿਰਾਸਤੀ ਕਤਲ ਮਾਮਲੇ 'ਚ ਦੋਸ਼ੀ ਐੱਨ.ਸੀ.ਬੀ. ਅਧਿਕਾਰੀਆਂ 'ਤੇ ਹੋਵੇ ਸਖ਼ਤ ਕਾਰਵਾਈ - ਜਥੇਦਾਰ ਗੜਗੱਜ <br/>

ਅਜੀਤ ਡੈਸਕ 30-03-2026
ਅੰਮਿ੍ਤਸਰ, 29 ਮਾਰਚ (ਵਿ: ਪ੍ਰ:)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਦੌਰੇ ਮੌਕੇ ਬੀਤੇ ਦਿਨੀਂ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਦੀ ਹਿਰਾਸਤ ਵਿਚ ਅੰਮਿ੍ਤਸਰ ਵਿਖੇ ਕਥਿਤ ਤਸ਼ੱਦਦ ਕਰਕੇ ਕਤਲ ਕੀਤੇ ਗਏ ਬਾਰਡਰ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਸਿੱਖ ਜਵਾਨ ਜਸਵਿੰਦਰ ਸਿੰਘ ਦੇ ਘਰ ਪਹੁੰਚੇ | ਉਨ੍ਹਾਂ ਦੇ ਪਰਿਵਾਰ ਦੀ ਗੱਲਬਾਤ ਸੁਣੀ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ ਕਿ ਸਮੁੱਚਾ ਖ਼ਾਲਸਾ ਪੰਥ ਇਨਸਾਫ਼ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਹੈ | ਜੰਮੂ ਦੇ ਆਰ. ਐੱਸ. ਪੁਰਾ ਖੇਤਰ ਵਿਚ ਮਹਲੋਵਾਲ ਵਿਖੇ ਇਕ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਨੂੰ ਜਸਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਖਿਆ | ਉਨ੍ਹਾਂ ਕਿਹਾ ਕਿ ਜਸਵਿੰਦਰ ਸਿੰਘ 'ਤੇ ਐੱਨ.ਸੀ.ਬੀ. ਦੀ ਹਿਰਾਸਤ 'ਚ ਬਹੁਤ ਭਾਰੀ ਤਸ਼ੱਦਦ ਕਰਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਸਵਿੰਦਰ ਸਿੰਘ ਦੇ ਸ਼ਰੀਰ 'ਤੇ ਪਰਿਵਾਰ ਵਲੋਂ ਭਾਰੀ ਤਸ਼ੱਦਦ ਦੇ ਨਿਸ਼ਾਨ ਦੇਖੇ ਗਏ ਹਨ, ਇਸ ਲਈ ਇਸ ਮਾਮਲੇ 'ਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਇਸ ਦੇ ਲਈ ਲਈ ਐੱਨ.ਸੀ.ਬੀ. ਦੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਐੱਨ.ਸੀ.ਬੀ. ਵਲੋਂ ਆਪਣੇ ਆਪ ਹੀ ਅਦਾਲਤ ਬਣ ਕੇ ਸਿੱਖ ਜਵਾਨ ਉੱਤੇ ਤਸ਼ੱਦਦ ਕਰਨਾ ਅਤੇ ਇਕ ਮਾਂ ਦਾ ਪੁੱਤਰ ਕਤਲ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ |

ਪਿਛਲੀ ਖ਼ਬਰ ਰਾਸਾ ਪੰਜਾਬ ਵਲੋਂ ਜ਼ਿਲ੍ਹਾ ਅੰਮਿ੍ਤਸਰ ਯੂਨਿਟ ਦਾ ਜਰਨਲ ਇਜਲਾਸ ਕੱਲ੍ਹ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਡੇਲਨੇਟ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।