24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮ੍ਰਿਤਸਰ ਨੇ ਨਿਧੀ ਆਪਣੇ ਨਿਕਟ 2.0 ਪ੍ਰੋਗਰਾਮ ਕਰਵਾਏ

ਅਜੀਤ ਡੈਸਕ 30-03-2026

ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮ੍ਰਿਤਸਰ ਵਲੋਂ ਖੇਤਰੀ ਭਵਿੱਖ ਨਿਧੀ ਫੰਡ ਕਮਿਸ਼ਨਰ ਲੋਕੇਂਦਰ ਸਿੰਘ ਦੀ ਅਗਵਾਈ ਹੇਠ ਮੈਸਰਜ਼ ਖੰਨਾ ਪੇਪਰ ਮਿੱਲ ਅੰਮ੍ਰਿਤਸਰ, ਮੈਸਰਜ਼ ਏ. ਐੱਮ. ਡੀ. ਡੀ. ਫੂਡ ਪ੍ਰਾਈਵੇਟ ਲਿਮ. ਪੰਡੋਰੀ ਰਣਸਿੰਘ ਰੋਡ ਤਰਨ ਤਾਰਨ, ਮੈਸਰਜ਼ ਸੇਂਟ ਫਰਾਂਸਿਸ ਕਾਨਵੈਂਟ ਸਕੂਲ ਘਣੀਏ ਕੇ ਬਾਂਗੜ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਅਤੇ ਮੈਸਰਜ਼ ਵਰੁਣ ਬੇਵਰਜਿਜ਼ ਇੰਡਸਟਰੀਅਲ ਗਰੋਥ ਸੈਂਟਰ ਪਠਾਨਕੋਟ ਵਿਖੇ ਨਿਧੀ ਆਪਣੇ ਨਿਕਟ 2.0 ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ 'ਚ ਨੋਡਲ ਅਫ਼ਸਰ ਨੇ ਮਾਲਕਾਂ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਅਤੇ ਉਨ੍ਹਾਂ ਨਾਲ ਪੀ. ਐੱਫ. ਸੰਗਠਨ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਨੋਡਲ ਅਫ਼ਸਰਾਂ ਨੇ ਰੁਜ਼ਗਾਰਦਾਤਾਵਾਂ ਅਤੇ ਕਰਮਚਾਰੀਆਂ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਕੀਤੇ। ਇਸ ਮੌਕੇ ਖੇਤਰੀ ਭਵਿੱਖ ਨਿਧੀ ਫੰਡ ਕਮਿਸ਼ਨਰ ਲੋਕੇਂਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸੰਸਥਾਵਾਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਸੰਬੰਧੀ ਵੀ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਨਿਰਮਾਣ ਖੇਤਰਾਂ ਲਈ 4 ਸਾਲਾਂ ਲਈ ਅਤੇ ਹੋਰ ਮਾਲਕਾਂ ਲਈ 2 ਸਾਲਾਂ ਲਈ ਲਾਗੂ ਹੋਵੇਗੀ। ਇਸ ਯੋਜਨਾ ਦੀ ਰਜਿਸਟਰੇਸ਼ਨ 1 ਅਗਸਤ 2025 ਤੋਂ ਸ਼ੁਰੂ ਹੋ ਕੇ 31 ਜੁਲਾਈ, 2027 ਤੱਕ ਜਾਰੀ ਰਹੇਗੀ। ਇਹ ਯੋਜਨਾ 1 ਲੱਖ ਰੁਪਏ ਤੱਕ ਤਨਖਾਹ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ 'ਤੇ ਲਾਗੂ ਹੋਵੇਗੀ, ਪਰ ਲਾਭਪਾਤਰੀਆਂ ਨੂੰ ਇਕ ਮਹੀਨੇ ਦੀ ਤਨਖਾਹ (15 ਹਜ਼ਾਰ ਰੁਪਏ ਤੱਕ) ਦੋ ਕਿਸ਼ਤਾਂ ਵਿਚ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਯੋਜਨਾ ਤਹਿਤ ਨਵ-ਨਿਯੁਕਤ ਕਰਮਚਾਰੀਆਂ ਦੇ ਮਾਲਕਾਂ ਨੂੰ ਪ੍ਰਤੀ ਮਹੀਨਾ 3000 ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਮਾਲਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਕੇਵਲ ਈ. ਪੀ. ਐੱਫ. ਓ. ਦੀ ਅਧਿਕਾਰਤ ਵੈਬਸਾਈਟ ਜਾਂ ਉਮੰਗ ਐਪ ਦੀ ਵਰਤੋਂ ਕਰਨ ਅਤੇ ਕਿਸੇ ਅਣਜਾਣ ਵਿਅਕਤੀ ਨੂੰ ਆਪਣੀ ਜਾਣਕਾਰੀ ਸਾਂਝਾ ਨਾ ਕਰਨ। ਉਨ੍ਹਾਂ ਦੱਸਿਆ ਕਿ ਈ. ਪੀ. ਐੱਫ. ਓ. ਨੇ ਆਪਣੇ ਮੈਂਬਰਾਂ ਲਈ ਪੀ. ਐੱਫ. ਖਾਤਾ ਟਰਾਂਸਫਰ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਹੈ। ਇਸ ਤੋਂ ਇਲਾਵਾ ਕਰਮਚਾਰੀਆਂ ਅਤੇ ਪੈਨਸ਼ਨ ਲੈਣ ਵਾਲਿਆਂ ਦੀਆਂ ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਰਚ 2026 'ਚ 9559 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 9086 ਦਾਅਵਿਆਂ ਦਾ ਦੱਸ ਦਿਨਾਂ 'ਚ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ 65 ਨਵੇਂ ਪੈਨਸ਼ਨਰਾਂ ਦੇ ਨਾਲ ਹੋਰਨਾਂ 27319 ਪੈਨਸ਼ਨਰਾਂ ਨੂੰ ਵੀ ਪੈਨਸ਼ਨ ਦਿੱਤੀ ਗਈ।

ਪਿਛਲੀ ਖ਼ਬਰ ਬਾਬੇ ਸ਼ਹੀਦਾਂ ਦਾ ਕਬੱਡੀ ਕੱਪ ਮਹੀਂਆਂ ਵਾਲਾ ਕਲਾਂ ਨੇ ਜਿੱਤਿਆ ਅਗਲੀ ਖ਼ਬਰ ਰਾਸਾ ਪੰਜਾਬ ਵਲੋਂ ਜ਼ਿਲ੍ਹਾ ਅੰਮਿ੍ਤਸਰ ਯੂਨਿਟ ਦਾ ਜਰਨਲ ਇਜਲਾਸ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।