19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 31-03-2026

ਸੁਲਤਾਨਵਿੰਡ, 30 ਮਾਰਚ (ਗੁਰਨਾਮ ਸਿੰਘ ਬੁੱਟਰ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਹੌਲਦਾਰ ਸੁਖਰਾਜ, ਏ. ਐੱਸ. ਆਈ. ਅੰਗਰੇਜ ਸਿੰਘ ਵਲੋਂ ਸਾਂਝੇ ਤੌਰ 'ਤੇ ਪਿੰਡ ਸੁਲਤਾਨਵਿੰਡ ਵਿਖੇ ਗਸ਼ਤ ਦੌਰਾਨ ਇਕ ਨੌਜਵਾਨ ਜੋ ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਪਿੱਛੇ ਮੁੜਨ ਲੱਗਿਆ, ਜਿਸ ਨੂੰ ਪੁਲਿਸ ਵਲੋਂ ਮੌਕੇ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋਂ 7 ਗ੍ਰਾਮ 64 ਮਿਲੀ ਹੈਰੋਇਨ ਬਰਾਮਦ ਹੋਈ ਹੈ | ਇਸ ਨੌਜਵਾਨ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਦੇ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ, ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਆਸ਼ੂ ਪੁੱਤਰ ਬਿਕਰਮਜੀਤ ਸਿੰਘ, ਵਾਸੀ ਛੇ ਵਾਰਡ ਪੰਡੋਰਾ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ |

ਪਿਛਲੀ ਖ਼ਬਰ ਸ਼ਿਵ ਮੰਦਰ ਪ੍ਰੀਤ ਨਗਰ ਬਟਾਲਾ ਰੋਡ ਵਿਖੇ ਮਹਾਂਮਾਈ ਦਾ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਕੌਂਸਲ ਦੀ ਪ੍ਰਧਾਨ ਅੰਜੂ ਚੰਦਰ ਦੀ ਪ੍ਰਧਾਨਗੀ ਹੇਠ ਕੌਂਸਲ ਮੀਟਿੰਗ ਦੌਰਾਨ ਸਾਲਾਨਾ ਬਜਟ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।