ਅੰਮਿ੍ਤਸਰ, 30 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵ ਮੰਦਰ ਪ੍ਰੀਤ ਨਗਰ ਬਟਾਲਾ ਰੋਡ ਵਿਖੇ ਮਹਾਂਮਾਈ ਦਾ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕਿ੍ਸ਼ਨ ਸ਼ਰਮਾ ਨੇ ਜਾਗਰਣ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਮਹਾਂਮਾਈ ਦਾ ਅਸ਼ੀਰਵਾਦ ਲਿਆ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਿਹਤ ਪ੍ਰਮਾਤਮਾ ਦੀ ਕਿਰਪਾ ਨਾਲ ਪ੍ਰਾਪਤ ਹੁੰਦੀ ਹੈ, ਇਸ ਲਈ ਜਾਗਰਣ ਅਤੇ ਧਾਰਮਿਕ ਸਥਾਨਾਂ 'ਤੇ ਜ਼ਰੂਰ ਜਾਣਾ ਚਾਹੀਦਾ ਹੈ ਅਤੇ ਪਰਮਾਤਮਾ ਤੋਂ ਚੰਗੀ ਸਿਹਤ ਤੇ ਭਵਿੱਖ ਦੀ ਕਾਮਨਾ ਕਰਨੀ ਚਾਹੀਦੀ ਹੈ | ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਦੇਸ਼ ਤੇ ਸਮਾਜ ਲਈ ਆਪਣਾ ਯੋਗਦਾਨ ਦੇਣ ਲਈ ਪੇ੍ਰਰਿਤ ਕੀਤਾ | ਜਾਗਰਣ 'ਚ ਸੰਜੇ ਸਾਵਰੀਆਂ ਅਤੇ ਹੋਰਨਾਂ ਭਜਨ ਮੰਡਲੀਆਂ ਵਲੋਂ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਵੀ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਬਾਲਕ੍ਰਿਸ਼ਨ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ |
ਸ਼ਿਵ ਮੰਦਰ ਪ੍ਰੀਤ ਨਗਰ ਬਟਾਲਾ ਰੋਡ ਵਿਖੇ ਮਹਾਂਮਾਈ ਦਾ ਜਾਗਰਣ ਕਰਵਾਇਆ <br/>
ਅਜੀਤ ਡੈਸਕ
31-03-2026