19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 31-03-2026
ਸੁਲਤਾਨਵਿੰਡ, 30 ਮਾਰਚ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਜਿਸ ਦੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਕਵਲਜੀਤ ਸਿੰਘ ਵਾਸੀ ਮਾਤਾ ਗੰਗਾ ਜੀ ਨਗਰ ਕੋਟ ਮਿੱਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਉਸ ਦਾ ਮੋਟਰਸਾਈਕਲ ਨੰਬਰ ਐੱਚ. ਆਰ. 41 ਐੱਚ 5277 ਆਪਣੇ ਘਰ ਦੇ ਬਾਹਰ ਖੜ੍ਹਾ ਕਰਕੇ ਘਰ ਦੇ ਅੰਦਰ ਗਿਆ ਤਾਂ ਜਦੋਂ ਬਾਹਰ ਆ ਕੇ ਦੇਖਿਆ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ ਉਨ੍ਹਾਂ ਦੱਸਿਆ ਕਿ ਇਸੇ ਸੰਬੰਧ ਵਿਚ ਏ. ਐੱਸ.ਆਈ. ਵਿਕਰਮਜੀਤ ਵਲੋਂ ਸਮੇਤ ਪੁਲਿਸ ਪਾਰਟੀ ਨੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਭਾਈ ਮੰਝ ਸਾਹਿਬ ਰੋਡ ਨੇੜੇ ਫਲੈਟਾਂ ਕੋਲ ਲਗਾਏ ਗਏ ਨਾਕੇ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਮੈਂ ਚੋਰੀ ਕੀਤਾ ਸੀ | ਥਾਣਾ ਮੁੱਖੀ ਨੇ ਦੱਸਿਆ ਕਿ ਅੱਜ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ 2 ਕਾਲੇ ਬੈਗਾਂ 'ਚ ਕੀ ਸੀ, ਜਨਤਕ ਕਰਨ ਜਥੇਦਾਰ ਗੜਗੱਜ : ਮਕਬੂਲਪੁਰਾ <br/> ਅਗਲੀ ਖ਼ਬਰ —ਹੰਗਾਮਿਆਂ ਭਰੀ ਰਹੀ ਨਿਗਮ ਦੇ ਬਜਟ ਅਤੇ ਹਾਊਸ ਦੀ ਬੈਠਕ— ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਪ੍ਰਵਾਨ ਹੋਇਆ 481.19 ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।