20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਹਰਪ੍ਰੀਤ ਸਿੰਘ ਆਹਲੂਵਾਲੀਆ ਨੂੰ ਹਲਕਾ ਸੈਂਟਰ ਦੇ 'ਆਪ' ਦੇ ਸੰਗਠਨ ਇੰਚਾਰਜ ਨਿਯੁਕਤ ਕੀਤਾ <br/>

ਅਜੀਤ ਡੈਸਕ 31-03-2026
ਅੰਮਿ੍ਤਸਰ, 29 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾਈ ਸੈਕਟਰੀ ਅਤੇ ਪੰਜਾਬ ਲੇਬਰ ਡਿਪਾਰਟਮੈਂਟ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਆਹਲੂਵਾਲੀਆ ਨੂੰ ਹਲਕਾ ਸੈਂਟਰ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਸੈਂਟਰ ਦੇ ਵਿਧਾਇਕ ਡਾ. ਅਜੇ ਗੁਪਤਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਹੈ | ਇਸ ਲਈ ਉਹ ਪਾਰਟੀ ਦੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਮੈਦਾਨ 'ਚ ਕੰਮ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ |

ਪਿਛਲੀ ਖ਼ਬਰ ਅਕਾਲ ਅਕੈਡਮੀ ਸ਼ੇਰੋ ਬਾਘਾ ਵਿਖੇ ਨਵੇਂ ਅਕਾਦਮਿਕ ਸੈਸ਼ਨ (2026-27) ਦੀ ਗੁਰਮਤਿ ਸਮਾਗਮ ਨਾਲ ਸ਼ੁਰੂਆਤ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ 2 ਕਾਲੇ ਬੈਗਾਂ 'ਚ ਕੀ ਸੀ, ਜਨਤਕ ਕਰਨ ਜਥੇਦਾਰ ਗੜਗੱਜ : ਮਕਬੂਲਪੁਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।