ਅੰਮਿ੍ਤਸਰ, 30 ਮਾਰਚ (ਜੱਸ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਸ਼ੇਰੋ ਬਾਘਾ 'ਚ ਨਵੇਂ ਅਕਾਦਮਿਕ ਸੈਸ਼ਨ 2026- 27 ਦੀ ਸ਼ੁਰੂਆਤ ਲ੍ਰੀ ਸੁਖਮਨੀ ਸਾਹਿਬ, ਅਨੰਦ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਹੋਈ, ਜਿਸ ਨਾਲ ਪੂਰਾ ਵਾਤਾਵਰਨ ਰੂਹਾਨੀਅਤ ਦੇ ਰੰਗ ਵਿਚ ਰੰਗਿਆ ਗਿਆ | ਇਸ ਉਪਰੰਤ ਨਵੇਂ ਵਿੱਦਿਅਕ ਸੈਸ਼ਨ ਦੀ ਸਫਲਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਸਕੂਲ ਪਿ੍ੰਸੀਪਲ ਪ੍ਰੀਤੀ ਕੌਂਸ਼ਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦਾ ਸਵਾਗਤ ਕੀਤਾ ਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਮਰਪਣ ਅਤੇ ਲਗਨ ਨਾਲ ਆਪਣੀ ਪੜ੍ਹਾਈ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਨਵੇਂ ਪਾਠਕ੍ਰਮ, ਸਕੂਲ ਦੇ ਨਿਯਮਾਂ ਅਤੇ ਸਾਲਾਨਾ ਟੀਚਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸਕੂਲ ਦਾ ਵਾਤਾਵਰਨ ਰੂਹਾਨੀਅਤ ਦੇ ਰੰਗ ਵਿਚ ਰੰਗਿਆ ਗਿਆ | ਬੁਲਾਰਿਆਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੀਆਂ ਆਦਤਾਂ ਅਪਨਾਉਣ ਅਤੇ ਉੱਚ ਆਦਰਸ਼ਾਂ ਵੱਲ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ-ਨਾਲ ਸਕੂਲ ਸਟਾਫ ਮੈਂਬਰ ਵੀ ਮੌਜੂਦ ਸਨ |