20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਜਥੇਦਾਰ ਬਾਬਾ ਮੱਖਣ ਸਿੰਘ ਤੇ ਜਥੇਦਾਰ ਬਾਬਾ ਗੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕਬੱਡੀ ਕੱਪ ਅੱਜ <br/>

ਅਜੀਤ ਡੈਸਕ 31-03-2026
ਚੱਬਾ, 30 ਮਾਰਚ (ਜੱਸਾ ਅਨਜਾਣ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚੱਬਾ ਦੇ ਸਰਪੰਚ ਪ੍ਰਤਾਪ ਸਿੰਘ ਅਤੇ ਪਿੰਡ ਚਾਟੀਵਿੰਡ ਬੋਪਾਰਾਏ ਦੇ ਸਰਪੰਚ ਸੰਦੀਪ ਸਿੰਘ ਮਿੱਠਾ ਨੇ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸੱਚਖੰਡ ਵਾਸੀ ਬ੍ਰਹਮਗਿਆਨੀ ਸਿੰਘ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ ਤੇ 15ਵੇਂ ਮੁਖੀ ਸੱਚਖੰਡ ਵਾਸੀ ਬ੍ਰਹਮਗਿਆਨੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਦੇ ਸਾਲਾਨਾ ਬਰਸੀ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਗੁਰਦੁਆਰਾ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ | ਸਜਾਏ ਗਏ ਵਿਸ਼ਾਲ ਪੰਡਾਲਾਂ 'ਚ ਧਾਰਮਿਕ ਸਮਾਗਮ ਦੀ ਸਮਾਪਤੀ ਦੇ ਉਪਰੰਤ ਖੁੱਲੇ੍ਹ ਖੇਡ ਦੇ ਮੈਦਾਨ ਵਿਚ ਵਿਸ਼ਾਲ ਕਬੱਡੀ ਕੱਪ ਮਹਾਂਪੁਰਸ਼ਾਂ ਦੀ ਨਿਗਰਾਨੀ ਹੇਠ ਹੋਵੇਗਾ, ਜਿਸ ਵਿਚ ਪੰਜਾਬ ਦੀਆਂ ਪ੍ਰਸਿੱਧ ਕਬੱਡੀ ਟੀਮਾਂ ਭਾਗ ਲੈ ਰਹੀਆਂ ਹਨ | ਮਾਝੇ ਦੇ ਨਾਮਵਰ ਖਿਡਾਰੀ ਬਿਕਾ ਭਲੇਪਿੰਡੀਆਂ ਦਾ ਸਕਾਰਪੀਓ ਗੱਡੀ ਅਤੇ ਪਿੰਡ ਚੱਬੇ ਦਾ ਮਾਨ ਨਾਮਵਰ ਕਬੱਡੀ ਖਿਡਾਰੀ ਗੁਲਾਬ ਸਿੰਘ ਦਾ ਬੁਲਟ ਮੋਟਰਸਾਈਕਲ ਨਾਲ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਦੇ ਆਸ਼ੀਰਵਾਦ ਸਦਕਾ ਐੱਨ. ਆਰ. ਆਈ. ਵੀਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਤੇ ਜੇਤੂ ਟੀਮਾਂ ਦਾ ਵਿਸ਼ੇਸ਼ ਨਕਦ ਰਾਸ਼ੀ ਨਾਲ ਸਨਮਾਨ ਹੋਵੇਗਾ | ਸਰਪੰਚ ਚੱਬਾ ਅਤੇ ਮਿੱਠਾ ਨੇ ਕਿਹਾ ਕਿ ਗੁਰੂ ਕੇ ਲੰਗਰਾਂ ਤੋਂ ਇਲਾਵਾ ਹੋਰ ਵੀ ਪਕਵਾਨਾਂ ਦੇ ਲੰਗਰ ਵੀ ਸੰਗਤਾਂ ਲਈ ਸਾਰਾ ਦਿਨ ਵਰਤਨਗੇ ਤੇ ਦਲ ਪੰਥ ਦੀਆਂ ਨਿਹੰਗ ਸਿੰਘ ਫੌਜਾਂ ਵਲੋਂ ਖਾਲਸਈ ਖੇਡਾਂ ਦਾ ਪ੍ਰਦਰਸ਼ਨ ਵੀ ਹੋਵੇਗਾ |

ਪਿਛਲੀ ਖ਼ਬਰ ਡੀ. ਐੱਮ. ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਜਪਾ ਵਲੋਂ 4 ਨੂੰ ਦਿੱਤਾ ਜਾਵੇਗਾ ਧਰਨਾ-ਜਾਖੜ ਅਗਲੀ ਖ਼ਬਰ ਅਕਾਲ ਅਕੈਡਮੀ ਸ਼ੇਰੋ ਬਾਘਾ ਵਿਖੇ ਨਵੇਂ ਅਕਾਦਮਿਕ ਸੈਸ਼ਨ (2026-27) ਦੀ ਗੁਰਮਤਿ ਸਮਾਗਮ ਨਾਲ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।