20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਸਮਾਜਿਕ ਅਤੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 31-03-2026
ਅੰਮਿ੍ਤਸਰ, 30 ਮਾਰਚ (ਨਕੁਲ ਸ਼ਰਮਾ)-ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਅੱਜ ਅੰਤਿਮ ਅਰਦਾਸ ਸਮਾਗਮ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਰਣਜੀਤ ਐਵੀਨਿਊ ਵਿੱਖੇ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਸਾ: ਉਪ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਓ. ਪੀ. ਸੋਨੀ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਕੁਲਬੀਰ ਸਿੰਘ ਜ਼ੀਰਾ, ਅਸ਼ਵਨੀ ਪੱਪੂ, ਸੁਨੀਲ ਦੱਤੀ, ਡਾ. ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਆਗੂਆਂ ਸ਼ਰਧਾਂਜਲੀ ਭੇਂਟ ਕੀਤੀ | ਉਪਰੰਤ ਸਵ: ਭੰਡਾਰੀ ਦੇ ਸਪੁੱਤਰ ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਹੁਲ ਭੰਡਾਰੀ ਅਤੇ ਨੂੰ ਹ ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਡਵੋਕੇਟ ਰਮੇਸ਼ ਰਾਜ ਭੰਡਾਰੀ ਦੀ ਮੌਤ ਨਾਲ ਪਰਿਵਾਰ ਨੂੰ ਨਾਲ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਵਾਹਿਗੁਰੂ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਤੇ ਸਵ: ਭੰਡਾਰੀ ਨੂੰ ਆਪਣੇ ਚਰਨਾ ਵਿਚ ਨਿਵਾਸ਼ ਬਖ਼ਸ਼ਣ ਦੀ ਅਰਦਾਸ ਕੀਤੀ ਗਈ | ਇਸ ਮੌਕੇ ਹੋਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਹਾਜ਼ਰੀ ਭਰੀ ਤੇ ਸ਼ਰਧਾਂਜਲੀ ਭੇਂਟ ਕੀਤੀ ਗਈ |
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ 'ਚ ਕਰਵਾਏ 2 ਰੋਜ਼ਾ ਕਿ੍ਕਟ ਟੂਰਨਾਮੈਂਟ 'ਚ ਪੈਰਾ ਮੈਡੀਕਲ ਟੀਮ ਨੇ ਟਰਾਫੀ 'ਤੇ ਕੀਤਾ ਕਬਜ਼ਾ <br/> ਅਗਲੀ ਖ਼ਬਰ ਸੈਕਟਰ ਹੈੱਡਕੁਆਰਟਰ ਬੀ.ਐਸ.ਐਫ ਫਿਰੋਜ਼ਪੁਰ ਵਿਖੇ ਸੇਵਾ ਮੁਕਤ ਬੀ.ਐਸ.ਐਫ ਦੇ ਜਵਾਨਾਂ ਅਤੇ ਵਿਧਵਾਵਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।