ਅੰਮਿ੍ਤਸਰ, 30 ਮਾਰਚ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਪਹਿਲੀ ਵਾਰ ਪ੍ਰਕਾਸ਼ਿਤ ਕੀਤੀਆਂ ਪਾਠ ਸਮੱਗਰੀ ਪੁਸਤਕਾਂ ਅਤੇ ਦੀਵਾਨ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਮੂਹ ਸਕੂਲਾਂ ਲਈ ਤਿਆਰ ਕੀਤੇ ਗਏ ਕਾਮਨ ਰਜਿਸਟਰਾਂ ਦਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਰਸਮੀ ਉਦਘਾਟਨ ਕੀਤਾ ਗਿਆ | ਇਸ ਮੌਕੇ ਦੀਵਾਨ ਵਲੋਂ ਪੁਸਤਕਾਂ ਦੇ ਪ੍ਰਕਾਸ਼ਨ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਦੀਵਾਨ ਦੇ ਸਿੱਖਿਆ ਡਾਇਰੈਕਟਰ ਡਾ. ਏ.ਪੀ.ਐੱਸ. ਚਾਵਲਾ ਅਤੇ ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਦੀ ਅਗਵਾਈ ਹੇਠ ਪਿ੍ੰਸੀਪਲ ਸਾਹਿਬਾਨ, ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੀਵਾਨ ਦੀਆਂ ਆਪਣੀਆਂ ਪੁਸਤਕਾਂ ਦਾ ਪ੍ਰਕਾਸ਼ਨ ਸੰਸਥਾ ਲਈ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ | ਇਹ ਉਪਰਾਲਾ ਦੀਵਾਨ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵੱਲ ਇਕ ਮਹੱਤਵਪੂਰਨ ਕਦਮ ਹੈ, ਜਿਸ ਨੂੰ ਪਿ੍ੰਸੀਪਲਾਂ ਅਤੇ ਅਧਿਆਪਕਾਂ ਦੀ ਮਿਹਨਤ ਨੇ ਅਮਲੀ ਰੂਪ ਦਿੱਤਾ ਹੈ | ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਅਤੇ ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਨੇ ਕਿਹਾ ਕਿ ਸੰਸਥਾ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਚਾਈਆਂ ਤੱਕ ਲਿਜਾਣ ਵਿਚ ਇਹ ਉਪਰਾਲਾ ਸਹਾਇਕ ਸਾਬਤ ਹੋਵੇਗਾ | ਇਸ ਸਨਮਾਨ ਸਮਾਰੋਹ ਦੌਰਾਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੀ ਪਿ੍ੰਸੀਪਲ ਨਿਰਮਲ ਕੌਰ ਅਤੇ ਉਨ੍ਹਾਂ ਦੀ ਅਧਿਆਪਕ ਟੀਮ ਨੂੰ ਕਲਾਸ ਨਰਸਰੀ ਲਈ ਅੰਗਰੇਜ਼ੀ ਅਤੇ ਐੱਲ.ਕੇ.ਜੀ. ਲਈ ਪੰਜਾਬੀ ਦੀ ਪੁਸਤਕ ਤਿਆਰ ਕਰਨ ਲਈ ਸਨਮਾਨਿਤ ਕੀਤਾ ਗਿਆ | ਜਦੋਂਕਿ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਰਣਜੀਤ ਐਵੀਨਿਊ ਦੀ ਪਿ੍ੰਸੀਪਲ ਦਪਿੰਦਰ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਨਰਸਰੀ ਕਲਾਸ ਲਈ ਕਵਿਤਾਵਾਂ ਅਤੇ ਯੂ.ਕੇ.ਜੀ. ਲਈ ਪੰਜਾਬੀ ਦੀ ਪੁਸਤਕ ਤਿਆਰ ਕਰਨ ਲਈ ਸਨਮਾਨਿਤ ਕੀਤਾ ਗਿਆ | ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ.ਟੀ. ਰੋਡ ਦੀ ਪਿ੍ੰਸੀਪਲ ਕਵਲਜੀਤ ਕੌਰ ਅਤੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸ਼ੁੱਭਮ ਇਨਕਲੇਵ ਦੀ ਪਿ੍ੰਸੀਪਲ ਹਰਕਮਲਪ੍ਰੀਤ ਕੌਰ ਅਤੇ ਉਨ੍ਹਾਂ ਦੀ ਅਧਿਆਪਕ ਟੀਮ ਨੂੰ ਕਲਾਸ ਨਰਸਰੀ ਲਈ ਹਿਸਾਬ ਅਤੇ ਆਰਟਸ ਅਤੇ ਐੱਲ.ਕੇ.ਜੀ. ਕਲਾਸ ਲਈ ਪੰਜਾਬੀ ਦੀ ਪੁਸਤਕ ਤਿਆਰ ਕਰਨ ਵਿਚ ਦਿੱਤੇ ਗਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਡਾ. ਏ.ਪੀ.ਐੱਸ. ਚਾਵਲਾ ਅਤੇ ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਨੂੰ ਵੀ ਪੁਸਤਕਾਂ ਦੀ ਤਿਆਰੀ ਅਤੇ ਪ੍ਰਕਾਸ਼ਨ ਦੇ ਮਹੱਤਵਪੂਰਨ ਕਾਰਜ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੀਤੀ ਗਈ ਮਿਹਨਤ ਅਤੇ ਸਮਰਪਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਦੀਵਾਨ ਸਕੂਲਾਂ ਦੇ ਪ੍ਰਬੰਧਕੀ ਢਾਂਚੇ ਵਿਚ ਇਕਸਾਰਤਾ ਅਤੇ ਸੁਚਾਰੂ ਵਿਵਸਥਾ ਲਿਆਉਣ ਲਈ ਤਿਆਰ ਕੀਤੇ ਗਏ ਕਾਮਨ ਰਜਿਸਟਰਾਂ ਦੀ ਤਿਆਰੀ ਵਿਚ ਸਹਿਯੋਗ ਦੇਣ ਵਾਲੇ ਦੀਵਾਨ ਦਫ਼ਤਰ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦਫ਼ਤਰ ਦੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਤੇ ਹਰਵਿੰਦਰ ਪਾਲ ਸਿੰਘ ਚੁੱਘ, ਆਨਰੇਰੀ ਜਾਇੰਟ ਸਕੱਤਰ ਇੰਜੀ. ਜਸਪਾਲ ਸਿੰਘ, ਭੁਪਿੰਦਰ ਸਿੰਘ ਸੇਠੀ, ਕਮਲਜੀਤ ਸਿੰਘ ਕੋਹਲੀ, ਸਰਜੋਤ ਸਿੰਘ ਸਾਹਨੀ, ਡਾ. ਆਤਮਜੀਤ ਸਿੰਘ ਬਸਰਾ, ਪ੍ਰੋ. ਸੁਖਬੀਰ ਸਿੰਘ, ਏ.ਪੀ.ਐੱਸ. ਮਾਨ ਤੇ ਜਗੀਰ ਸਿੰਘ ਸਮੇਤ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ |