27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲਿਆਂ ਵਲੋਂ ਦਿੱਲੀ ਫ਼ਤਹਿ ਦਿਵਸ ਨੂੰ ਸਮਰਪਿਤ ਲਾਲ ਕਿਲ੍ਹਾ ਵਿਖੇ ਸੰਗਤਾਂ ਲਈ 3 ਦਿਨ ਵਿਸ਼ਾਲ ਲੰਗਰ ਲਗਾਏ <br/>

ਅਜੀਤ ਡੈਸਕ 01-04-2026
ਅੰਮਿ੍ਤਸਰ, 31 ਮਾਰਚ (ਜੱਸ)-ਦਿੱਲੀ ਫ਼ਤਹਿ ਦਿਵਸ ਮੌਕੇ ਕਾਰ ਸੇਵਾ ਸੰਪ੍ਰਦਾਇ ਭੂਰੀ ਵਾਲੇ ਦੇੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਅਤੇ ਸਹਿਯੋਗੀ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਲ ਕਿਲ੍ਹਾ ਮੈਦਾਨ ਵਿਖੇ ਮਨਾਏ ਗਏ ਦਿੱਲੀ ਫ਼ਤਹਿ ਦਿਵਸ ਮੌਕੇ ਲਾਲ ਕਿਲ੍ਹਾ ਵਿਖੇ ਤਿੰਨ ਦਿਨ ਗੁਰੂ ਕੇ ਵਿਸ਼ਾਲ ਲੰਗਰ ਲਗਾਏ ਗਏ | ਇਹ ਲੰਗਰ ਰਾਤ ਦੇਰ ਤੱਕ ਚੱਲਦੇ ਰਹੇ ਅਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਕਾ ਲੰਗਰ ਛਕਿਆ | ਕਾਰ ਸੇਵਾ ਸੰਪ੍ਰਦਾਇ ਦੇ ਸਥਾਨਕ ਹੈੱਡ ਕੁਆਟਰ ਤੋਂ ਜਾਰੀ ਸੂਚਨਾ 'ਚ ਸੰਤ ਭੂਰੀ ਵਾਲਿਆਂ ਨੇ ਕਿਹਾ ਕਿ 'ਦਿੱਲੀ ਫ਼ਤਹਿ ਦਿਵਸ' ਸਿੱਖ ਕੌਮ ਲਈ ਇੱਕ ਇਤਿਹਾਸਕ ਦਿਨ ਹੈ ਅਤੇ ਸਿੱਖਾਂ ਦੀ ਬਹਾਦਰੀ ਅਤੇ ਖ਼ਾਲਸਾਈ ਰਾਜ ਦੀ ਸਥਾਪਨਾ ਦੀ ਮਹਾਨ ਦਾਸਤਾਨ ਹੈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਦਿੱਲੀ ਕਮੇਟੀ ਵਲੋਂ ਲਾਲ ਕਿਲ੍ਹਾ ਮੈਦਾਨ ਵਿਖੇ ਦਿੱਲੀ ਫ਼ਤਹਿ ਕਰਨ ਵਾਲੇ ਮਹਾਨ ਯੋਧਿਆਂ ਬਾਬਾ ਬਘੇਲ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ, ਸਰਦਾਰ ਜੱਸਾ ਸਿੰਘ ਰਾਮਗੜ੍ਹੀਆ, ਸਰਦਾਰ ਤਾਰਾ ਸਿੰਘ ਘੇਬਾ ਅਤੇ ਸਰਦਾਰ ਮਹਾਂ ਸਿੰਘ ਸ਼ੁਕਰਚੱਕੀਆ ਵਰਗੀਆਂ ਸ਼ਖ਼ਸੀਅਤਾਂ ਅਤੇ ਸਿੱਖ ਫੌਜਾਂ ਦੀ ਇਸ ਮਹਾਨ ਫ਼ਤਹਿ ਨੂੰ ਸਮਰਪਿਤ ਗੁਰਮਤਿ ਸਮਾਗਮ ਸਜਾਏ ਗਏ ਜਿੱਥੇ ਸਿੱਖ ਕੌਮ ਦੇ ਮਹਾਨ ਵਿਦਵਾਨਾਂ ਨੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਅਤੇ ਨਾਮਵਰ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ, ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ | ਸੇਵਾ ਸੰਸਥਾ ਦੇ ਬੁਲਾਰੇ ਰਾਮ ਸਿੰਘ ਭਿੰਡਰ ਨੇ ਦੱਸਿਆ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਆਈਆਂ ਵੱਡੀ ਗਿਣਤੀ ਵਿਚ ਸੰਗਤਾਂ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਵੱਖ ਵੱਖ ਪਕਵਾਨਾਂ ਦੇ ਲੰਗਰਾਂ ਦੇ ਵੱਡੇ ਪ੍ਰਬੰਧ ਕੀਤੇ ਤੇ ਇਸ ਦੌਰਾਨ ਨਾਮਵਰ ਸ਼ਖ਼ਸੀਅਤਾਂ ਅਤੇ ਵੱਖ-ਵੱਖ ਖੇਤਰਾਂ ਤੋਂ ਆਈਆਂ ਸੰਗਤਾਂ ਨੇ ਲੰਗਰ ਛਕਿਆ | ਸ: ਭਿੰਡਰ ਨੇ ਦੱਸਿਆ ਕਿ ਲੰਗਰ ਦੇ ਪ੍ਰਬੰਧਾਂ ਵਿਚ ਬਾਬਾ ਸੁਖਵਿੰਦਰ ਸਿੰਘ ਦੇ ਨਾਲ ਬਾਬਾ ਜੱਗਾ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਹਰੀ ਸਿੰਘ, ਬਾਬਾ ਕਰਨ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਕੁੰਵਰ ਪ੍ਰਤਾਪ ਸਿੰਘ, ਬਾਬਾ ਜੁਗਰਾਜ ਸਿੰਘ ਪਾਉਂਟਾ ਸਾਹਿਬ, ਬਾਬਾ ਜਗਜੀਤ ਸਿੰਘ, ਬਾਬਾ ਗੁਰਸਾਜਨ ਸਿੰਘ, ਬਾਬਾ ਨਰਿੰਦਰ ਸਿੰਘ, ਬਾਬਾ ਬਖ਼ਸ਼ੀਸ਼ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਪ੍ਰਦੀਪ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਅਮਰ ਸਿੰਘ, ਬਾਬਾ ਸੁਖਦੇਵ ਸਿੰਘ ਘੜਾਮ, ਬਾਬਾ ਮਨਜੀਤ ਸਿੰਘ ਝਬਾਲ, ਬਾਬਾ ਕੁਲਵੰਤ ਸਿੰਘ ਵੀਲ੍ਹਾ, ਬਾਬਾ ਸਰਪੰਚ ਅਰਲੀਭੰਨ, ਸੁਖਵਿੰਦਰ ਸਿੰਘ ਪੱਪੂ, ਮਨਜੀਤ ਸਿੰਘ ਦਿੱਲੀ, ਜਸਬੀਰ ਸਿੰਘ, ਬਲਵੰਤ ਸਿੰਘ ਤੇ ਮਹਿੰਦਰ ਸਿੰਘ ਮਾਇਆਪੁਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਯੋਗਦਾਨ ਪਾਇਆ |

ਪਿਛਲੀ ਖ਼ਬਰ ਕਿਸਾਨਾਂ ਮਜ਼ਦੂਰਾਂ ਦੀ ਬੇਰੁਖ਼ੀ ਕਾਰਨ ਸੰਯੁਕਤ ਕਿਸਾਨ ਮੋਰਚਾ 6 ਨੂੰ ਪੰਜਾਬ ਪੱਧਰ 'ਤੇ ਡੀ. ਸੀ. ਦਫ਼ਤਰਾਂ ਅੱਗੇ ਦੇਵੇਗ... ਅਗਲੀ ਖ਼ਬਰ ਰਾਜ ਭਰ 'ਚ ਨਰਸਾਂ ਦੀ ਹੜਤਾਲ ਛੇਵੇਂ ਦਿਨ 'ਚ ਦਾਖਲ : ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।