27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਐਡਵੋਕੇਟ ਧਾਮੀ ਤੇ ਹੋਰਨਾਂ ਵਲੋਂ ਮੀਤ ਸਕੱਤਰਾਂ ਤੇ ਹੋਰ ਮੁਲਾਜ਼ਮਾਂ ਦਾ ਸੇਵਾ ਮੁਕਤੀ 'ਤੇ ਸਨਮਾਨ <br/>

ਅਜੀਤ ਡੈਸਕ 01-04-2026
ਅੰਮਿ੍ਤਸਰ, 31 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਵਲੋਂ ਸ਼੍ਰੋਮਣੀ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰਾਂ ਕੁਲਦੀਪ ਸਿੰਘ ਰੋਡੇ ਤੇ ਪਲਵਿੰਦਰ ਸਿੰਘ ਚਿੱਟਾ ਅਤੇ ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ ਨੂੰ ਸਿਰੋਪਾਓ, ਸ੍ਰੀ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ | ਗਿਆ | ਐਡਵੋਕੇਟ ਧਾਮੀ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਬਹੁਤ ਸਾਰੇ ਪਰਿਵਾਰ ਉਨ੍ਹਾਂ ਸ਼ਹੀਦਾਂ ਦੀ ਵਿਰਾਸਤ ਹਨ, ਜਿਨ੍ਹਾਂ ਨੇ ਕੌਮ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਤੋਂ ਇਲਾਵਾ ਸੁਖਹਰਪ੍ਰੀਤ ਸਿੰਘ ਰੋਡੇ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖ਼ੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ ਤੇ ਸੁਖਬੀਰ ਸਿੰਘ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਮੇਜਰ ਸਿੰਘ, ਪ੍ਰਜਿੰਦਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਰਾਜਪਾਲ ਸਿੰਘ, ਓਾਕਾਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਸਿੱਖਿਆ ਮੰਤਰੀ ਦੀ ਵਾਅਦਾ ਖ਼ਿਲਾਫ਼ੀ ਕਾਰਨ 6-7 ਅਪ੍ਰੈਲ ਨੂੰ ਪੁਤਲੇ ਫੂਕਣ ਦਾ ਫ਼ੈਸਲ... ਅਗਲੀ ਖ਼ਬਰ ਨਰਸਿੰਗ ਐਸੋਸੀਏਸ਼ਨ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਵੀ ਦਿੱਤਾ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।