ਅੰਮਿ੍ਤਸਰ, 31 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਬਾਕੀ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸੰਬੰਧੀ ਪੰਜਾਬ ਵਿਧਾਨ ਸਭਾ 'ਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ 'ਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਿੱਖਿਆ ਮੰਤਰੀ ਵਲੋਂ ਵਿਧਾਨ ਸਭਾ 'ਚ ਟੈੱਟ ਸੰਬੰਧੀ ਕੋਈ ਚਰਚਾ ਨਾ ਕਰਕੇ ਕੀਤੇ ਵਾਅਦੇ ਨੂੰ ਤੋੜਨ ਦੀ ਪੁਰਜੋਰ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਵਾਅਦਾ ਖ਼ਿਲਾਫ਼ੀ ਵਿਰੁੱਧ ਅਧਿਆਪਕ ਜਥੇਬੰਦੀਆਂ ਵਲੋਂ 6-7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਸਾਂਝੇ ਤੌਰ 'ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਰਿੰਦਰ ਪੁਆਰੀ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਵਡਾਲੀ, ਜਨਰਲ ਸਕੱਤਰ ਰਕੇਸ਼ ਕੁਮਾਰ ਧਵਨ, ਵਿੱਤ ਸਕੱਤਰ ਕੁਲਦੀਪ ਕੁਮਾਰ ਸ਼ਰਮਾ, ਮੀਡੀਆ ਸਕੱਤਰ ਧਰਮਿੰਦਰ ਸਿੰਘ ਛੀਨਾ, ਮੀਤ ਪ੍ਰਧਾਨ ਉਂਕਾਰ ਸਿੰਘ ਤੇ ਭੁਪਿੰਦਰ ਸਿੰਘ ਸੋਖੀ ਨੇ ਦਿੱਤੀ | ਇਸ ਮੌਕੇ ਅਧਿਆਪਕ ਆਗੂ ਜਿੰਦਰ ਪਾਇਲਟ, ਗੁਰਬੀਰ ਸਿੰਘ ਗੰਡੀਵਿੰਡ, ਦਿਨੇਸ਼ ਕੁਮਾਰ, ਅਨਿਲ ਪ੍ਰਤਾਪ, ਮੁਖਤਾਰ ਸਿੰਘ ਨਾਰਲੀ, ਸੁਖਚੈਨ ਸਿੰਘ, ਕੇਸ਼ਵ ਕੋਹਲੀ, ਜਗਜੀਤ ਸਿੰਘ ਆਦਿ ਵੀ ਹਾਜ਼ਰ ਸਨ |