ਅੰਮਿ੍ਤਸਰ, 31 ਮਾਰਚ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਵਲੋਂ ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜਾਂ ਰਬਿੰਦਰਬੀਰ ਸਿੰਘ ਭੱਲਾ, ਆਦਰਸ਼ਪਿੰਦਰ ਸਿੰਘ ਮਾਨ ਅਤੇ ਸਰਜੋਤ ਸਿੰਘ ਸਾਹਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸ਼ਬਦ ਗਾਇਨ ਉਪਰੰਤ ਛੋਟੇ-ਛੋਟੇ ਬੱਚਿਆਂ ਦੁਆਰਾ ਸਵਾਗਤੀ ਨਿ੍ਤ ਪੇਸ਼ ਕੀਤਾ ਗਿਆ | ਨੰਨ੍ਹੇ-ਮੁਨ੍ਹੇ ਬੱਚਿਆਂ ਨੇ ਕਲਾਸੀਕਲ ਨਿ੍ਤ ਨੇ ਵੀ ਸਭ ਦਾ ਮਨ ਮੋਹ ਲਿਆ | ਥੀਮ ਡਾਂਸ ਦੁਆਰਾ ਬੱਚਿਆਂ ਵਲੋਂ ਦਿੱਤੇ ਸੰਦੇਸ਼ ਵਿਚ ਦੱਸਿਆ ਗਿਆ ਕਿ ਸੋਸ਼ਲ ਮੀਡੀਆ ਦੇ ਵੱਧਦੇ ਦਬਦਬੇ ਦਾ ਪ੍ਰਭਾਵ ਬੱਚਿਆਂ 'ਤੇ ਕਿਸ ਹੱਦ ਤੱਕ ਪੈ ਰਿਹਾ ਹੈ | ਨਰਸਰੀ ਜਮਾਤਾਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮਹਿਮਾਨਾਂ ਵਲੋਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਬੱਚਿਆਂ ਨੇ ਪੰਜਾਬੀ ਲੋਕ ਨਾਚ ਗਿੱਧਾ ਬੜੇ ਜੋਸ਼ ਅਤੇ ਉਤਸ਼ਾਹ ਨਾਲ ਪੇਸ਼ ਕਰਕੇ ਦਰਸ਼ਕਾਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ | ਇਸ ਮੌਕੇ ਪਿ੍ੰਸੀਪਲ ਕਵਲਪ੍ਰੀਤ ਕੌਰ, ਮੁੱਖ ਅਧਿਆਪਕਾ ਰਵਿੰਦਰ ਕੌਰ ਨਰੂਲਾ ਤੇ ਗੁਰਸ਼ਰਨ ਕੌਰ, ਮੁੱਖ ਅਧਿਆਪਕਾ ਮਨਵਿੰਦਰ ਕੌਰ ਭੁੱਲਰ ਅਤੇ ਪਰਮਿੰਦਰ ਕੌਰ ਉੱਪਲ ਸਮੇਤ ਹੋਰ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |