27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੀ.ਕੇ.ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਨਰਸਿੰਗ ਪ੍ਰੀਖਿਆਵਾਂ 'ਚ ਚੰਗੇ ਅੰਕ ਹਾਸਿਲ ਕੀਤੇ <br/>

ਅਜੀਤ ਡੈਸਕ 01-04-2026
ਅੰਮਿ੍ਤਸਰ, 31 ਮਾਰਚ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਝਬਾਲ ਰੋਡ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ ਨਰਸਿੰਗ ਅਤੇ ਜੀ. ਐਨ. ਐਮ. ਦੀਆਂ ਸਲਾਨਾ ਪ੍ਰੀਖਿਆਵਾਂ ਵਿਚ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ.ਯਸਪ੍ਰੀਤ ਕੌਰ ਨੇ ਦੱਸਿਆ ਕਿ ਬੀ. ਐਸ. ਸੀ. ਨਰਸਿੰਗ ਦੇ ਆਖ਼ਰੀ ਸਾਲ ਦੇ 6 ਵਿਦਿਆਰਥੀਆਂ ਨੇ 85% ਅੰਕ ਪ੍ਰਾਪਤ ਕੀਤੇ ਅਤੇ ਜੀ. ਐੱਨ. ਐੱਮ. ਭਾਗ ਪਹਿਲਾ, ਦੂਸਰਾ ਅਤੇ ਤੀਸਰੇ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਸ਼ਾਨਦਾਰ ਰਹੇ | ਉਹਨਾਂ ਕਿਹਾ ਕਿ ਵਿਦਿਆਰਥੀਆਂ ਨੇ ਕਾਲਜ ਦੇ ਨਾਲ-ਨਾਲ ਆਪਣੇ ਮਾਤਾ-ਪਿਤਾ ਦਾ ਵੀ ਮਾਣ ਵਧਾਇਆ ਹੈ | ਉਹਨਾਂ ਨੇ ਕਿਹਾ ਕਿ ਇਹ ਉਪਲਬਧੀ ਕਾਲਜ ਚੇਅਰਮੈਨ ਡਾ.ਆਤਮਜੀਤ ਸਿੰਘ ਬਸਰਾ ਦੀ ਹੌਸਲਾ ਅਫਜਾਈ, ਵਿਦਿਆਰਥੀਆਂ ਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਕਿਹਾ ਨਰਸਿੰਗ ਕਾਲਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਤੇ ਸਮੁੱਚੀ ਮੈਨੈਜਮੈਂਟ ਦੀ ਯੋਗ ਅਗਵਾਈ ਹੇਠ ਅਕਾਦਮਿਕ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਅ ਰਿਹਾ ਹੈ | ਇਸ ਮੌਕੇ ਡਾ: ਬਸਰਾ ਤੇ ਪਿ੍ੰਸੀਪਲ ਡਾ: ਯਸ਼ਪ੍ਰੀਤ ਕੌਰ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ |

ਪਿਛਲੀ ਖ਼ਬਰ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਦਾ ਬਾਈਕਾਟ ਹੋਵੇਗਾ-ਮਨਜਿੰਦਰ ਸਰਜਾ <br/> ਅਗਲੀ ਖ਼ਬਰ ਕੇ.ਟੀ. ਕਲਾ ਕੇਂਦਰ ਵਿਖੇ ਕੌਸਾ ਟਰੱਸਟ ਵਲੋਂ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਦੇ ਨਾਮਵਰ ਚਿੱਤਰਕਾਰਾਂ- ਕਲਾਕਾਰਾਂ ਦਾ ਸਨਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।