ਅੰਮਿ੍ਤਸਰ, 30 ਮਾਰਚ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ ਸੇਵਾ ਮੁਕਤ ਹੋਏ ਸ਼ੋ੍ਰਮਣੀ ਕਮੇਟੀ ਦੇ ਸੱਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਜ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਵਿਚ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਗੁਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸੂਰਤ ਸਿੰਘ, ਖ਼ਜ਼ਾਨਚੀ ਸ਼ਮਸ਼ੇਰ ਸਿੰਘ ਤੇ ਸੇਵਾਦਾਰ ਬਲਜੀਤ ਸਿੰਘ ਸ਼ਾਮਿਲ ਸਨ | ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਇਨ੍ਹਾਂ ਅਧਿਕਾਰੀਆਂ ਕਰਮਚਾਰੀਆਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ (ਸੈਕਸ਼ਨ 85) ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਬਲਵਿੰਦਰ ਸਿੰਘ ਖ਼ੈਰਾਬਦ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਬਲਜੀਤ ਸਿੰਘ, ਸਾਬਕਾ ਮੈਨੇਜਰ ਹਰਬੰਸ ਸਿੰਘ ਮੱਲ੍ਹੀ, ਸੁਖਰਾਜ ਸਿੰਘ, ਪਰਮਜੀਤ ਸਿੰਘ, ਪਰਵਿੰਦਰ ਸਿੰਘ ਡੰਡੀ, ਗੁਰਦੀਪ ਸਿੰਘ ਤੇਪਿਆਰਾ ਸਿੰਘ ਤੋਂ ਇਲਾਵਾ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |