07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੀਬੀ ਕੰਚਨਪ੍ਰੀਤ ਕੌਰ ਨੇ ਮਜੀਠੀਆ ਨੂੰ ਮਿਲ ਕੇ ਪਾਰਟੀ ਦੀ ਮਜਬੂਤੀ ਲਈ ਕੀਤੀਆਂ ਵਿਚਾਰਾਂ <br/>

ਅਜੀਤ ਡੈਸਕ 04-04-2026
ਛੇਹਰਟਾ, 3 ਅਪ੍ਰੈਲ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਰਨ ਤਾਰਨ ਤੋਂ ਨਵੇਂ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਵਲੋਂ ਮੁਲਾਕਾਤ ਕਰਕੇ ਹਲਕੇ 'ਚ ਪਾਰਟੀ ਦੀ ਮਜਬੂਤੀ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਬਾਰੇ 'ਚ ਵਿਸਥਾਰ ਸਹਿਤ ਗੱਲਬਾਤ ਕੀਤੀ | ਇਸ ਮੌਕੇ ਮਜੀਠੀਆ ਨੇ ਕਿਹਾ ਕਿ ਔਖੇ ਹਾਲਾਤਾਂ 'ਚ ਵੀ ਪਾਰਟੀ ਨਾਲ ਅਡੋਲ ਹੋ ਕੇ ਚਟਾਨ ਦੀ ਤਰ੍ਹਾਂ ਡਟੇ ਰਹਿਣ ਵਾਲੇ ਬੀਬੀ ਕੰਚਨਪ੍ਰੀਤ ਕੌਰ ਹਲਕਾ ਤਰਨ ਤਾਰਨ ਦੇ ਲੋਕਾਂ ਦੀ ਧੜੱਲੇ ਨਾਲ ਆਵਾਜ਼ ਬੁਲੰਦ ਕਰਨ ਵਾਲੇ ਬੇਹੱਦ ਜ਼ਿੰਮੇਵਾਰ ਲੀਡਰ ਸਾਬਤ ਹੋਣਗੇ | ਇਸ ਮੌਕੇ 'ਤੇ ਬੀਬੀ ਕੰਚਨਪ੍ਰੀਤ ਕੌਰ ਨੇ ਹਲਕਾ ਤਰਨ ਤਾਰਨ ਦੀ ਜ਼ਿੰਮੇਵਾਰੀ ਸੌਂਪਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਦਿ੍ੜਤਾ ਨਾਲ ਨਿਭਾਉਣਗੇ | ਇਸ ਸਮੇਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ, ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਨਵਜਿੰਦਰਪਾਲ ਸਿੰਘ ਗਾਂਧੀ ਨਿੱਬਰਵਿੰਡ ਤੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ 'ਚ ਵਪਾਰ-ਅਨੁਕੂਲ ਵਾਤਾਵਰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਹੈ : ਰਾਜੀਵ ਅਨੇਜਾ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਦਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।