07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸੂਬੇ ਦੇ ਲੋਕ 'ਆਪ' ਸਰਕਾਰ ਤੋਂ ਠੱਗੇ-ਠੱਗੇ ਮਹਿਸੂਸ ਕਰ ਰਹੇ-ਅਕਾਲੀ ਆਗੂ <br/>

ਅਜੀਤ ਡੈਸਕ 04-04-2026
ਚੱਬਾ, 3 ਮਾਰਚ (ਜੱਸਾ ਅਨਜਾਣ)-'ਆਪ' ਸਰਕਾਰ ਦੀਆਂ ਨਾਕਾਮੀਆਂ ਤੋਂ ਸੂਬਾ ਵਾਸੀਆਂ ਨੂੰ ਜਾਣੂੰ ਕਰਵਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਭਰ 'ਚ ਆਪਣਾ ਏਜੰਡਾ ਦੱਸਣ ਲਈ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ 'ਚ ਉਮੜ ਰਹੇ ਆਪ ਮੁਹਾਰੇ ਇਕੱਠ 'ਚ ਸੁਖਬੀਰ ਸਿੰਘ ਬਾਦਲ ਦੀ ਹਰਮਨ ਲੋਕਪਿ੍ਅਤਾ ਦੀ ਨਿਸ਼ਾਨੀ ਹੈ | ਜਿਸ ਤੋਂ ਸਾਫ ਝਲਕ ਰਿਹਾ ਹੈ ਕਿ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਵੇਗੀ | ਇਹ ਸ਼ਬਦ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਜਥੇ. ਮੰਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਸਰਪੰਚ ਬਖਸ਼ੀਸ਼ ਸਿੰਘ ਚਾਟੀਵਿੰਡ, ਦਿਲਬਾਗ ਸਿੰਘ ਆੜਤੀਆ, ਅਮਨਦੀਪ ਸਿੰਘ ਮੱਲ੍ਹੀ, ਸੱਚਾ ਸਿੰਘ ਸਾਬਕਾ ਸਰਪੰਚ ਚਾਟੀਵਿੰਡ, ਮਲਕੀਤ ਸਿੰਘ ਸਾਬਕਾ ਸਰਪੰਚ ਵਨਚੜੀ, ਸਵਿੰਦਰ ਸਿੰਘ ਫੌਜੀ ਨੇ ਇਕ ਵਿਸ਼ੇਸ਼ ਮਿਲਣੀ ਦੋਰਾਨ ਪੱਤਰਕਾਰਾਂ ਨਾਲ ਸ਼ਾਝੇ ਕਰਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਆਪ ਸਰਕਾਰ ਜੋ ਕੱਟੜ ਇਮਾਨਦਾਰੀ ਦੇ ਦਮਗਜ਼ੇ ਮਾਰ ਰਹੀ ਹੈ ਜਿਸ ਤੋਂ ਸੂਬੇ ਦੇ ਲੋਕ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ | ਇਸ ਮੌਕੇ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ-ਬੰਦੇਸ਼ਾ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਜਸ਼ਨ-2026' ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।