19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 05-04-2026

ਅੰਮਿ੍ਤਸਰ, 4 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਅੱਜ ਰਾਮਗੜ੍ਹੀਆ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਦੇ ਮੈਂਬਰ ਸ਼ਰਨਜੀਤ ਸਿੰਘ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਹੈਲਥ ਕਾਰਡਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲੇ ਇਹ ਹੈਲਥ ਕਾਰਡ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਉਨ੍ਹਾਂ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੀ ਪਰਿਵਾਰਾਂ ਨੇ ਅਜੇ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਨਹੀਂ ਬਣਾਏ ਉਹ ਆਪਣੇ ਕਾਰਡ ਜ਼ਰੂਰ ਬਣਾ ਲੈਣ | ਇਸ ਦੌਰਾਨ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਮੈਂਬਰ ਸ਼ਰਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੂਹ ਟੀਮ ਵਲੋਂ ਵਿਧਾਇਕਾ ਜੀਵਨਜੋਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਪ੍ਰਮੁੱਖ ਆਗੂ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੌਸਮ ਨੇ ਬਦਲੇ ਤੇਵਰ-ਅੰਮਿ੍ਤਸਰ ਦੇ ਕਈ ਖੇਤਰਾਂ 'ਚ ਭਾਰੀ ਮੀਂਹ ਤੇ ਗੜ੍ਹੇਮਾਰੀ <br/> ਅਗਲੀ ਖ਼ਬਰ ਹਫ਼ਤਾਵਾਰੀ ਸਤਿਸੰਗ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।