19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਰਸਾਂ ਦੇ ਸੰਘਰਸ਼ 'ਚ ਗੱਲਬਾਤ ਦੀ ਥਾਂ ਸਰਕਾਰ ਅੜੀਅਲ ਰਵੱਈਆ ਅਪਣਾ ਰਹੀ ਹੈ : ਜੋਸ਼ੀ <br/>

ਅਜੀਤ ਡੈਸਕ 05-04-2026

ਅੰਮਿ੍ਤਸਰ, 4 ਅਪ੍ਰੈਲ (ਰੇਸ਼ਮ ਸਿੰਘ)-ਸੂਬੇ ਵਿਚ ਚੱਲ ਰਹੀ ਸਟਾਫ ਨਰਸਾਂ ਦੀ ਸੂਬਾ ਪੱਧਰੀ ਹੜਤਾਲ ਨੂੰ ਕਾਂਗਰਸ ਪਾਰਟੀ ਪੂਰਾ ਸਮਰਥਣ ਦਿੰਦੀ ਹੈ ਅਤੇ ਜਾਇਜ਼ ਮੰਗਾਂ ਦੀ ਪੂਰਤੀ ਦੀ ਥਾਂ ਸਰਕਾਰ ਇਸ ਮਾਮਲੇ 'ਚ ਅੜੀਅਲ ਰਵੱਈਆ ਅਪਣਾ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀ: ਕਾਂਗਰਸੀ ਆਗੂ ਅਨਿਲ ਜੋਸ਼ੀ ਨੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਨਰਸਿੰਗ ਧਰਨੇ 'ਚ ਪੁੱਜ ਕੇ ਆਪਣੇ ਸੰਬੋਧਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਸੁੱਤੀ ਹੋਈ ਹੈ ਜਦੋਂ ਕਿ ਇਸ ਹੜਤਾਲ ਦਾ ਅਸਰ ਹੁਣ ਸਪਸ਼ਟ ਤੌਰ 'ਤੇ ਹਸਪਤਾਲੀ ਸੇਵਾਵਾਂ 'ਤੇ ਦਿਖਾਈ ਦੇ ਰਿਹਾ ਹੈ | ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵੀ ਕਿਹਾ ਜਾ ਰਿਹਾ ਹੈ ਕਿ ਸਟਾਫ ਨਰਸਾਂ ਦੀ ਕਮੀ ਕਾਰਨ ਇਲਾਜ ਕਰਵਾਉਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤਰ੍ਹਾਂ ਲੋਕਾਂ ਨੂੰ ਰੋਜ਼ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਨਰਸਿੰਗ ਹੜਤਾਲ ਦਾ ਸਮਰਥਣ ਕਰਦੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਮਾਮਲਾ ਜਲਦ ਤੋਂ ਜਲਦ ਨਿਪਟਾਇਆ ਜਾਵੇ | ਇਸ ਮੌਕੇ ਪ੍ਰਧਾਨ ਰਮਨਦੀਪ ਸਿੰਘ ਨੇ ਕਿਹਾ ਕਿ ਹੜਤਾਲ ਦੇ ਦਸ ਦਿਨ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਜਾਂ ਸਿਹਤ ਮੰਤਰੀ ਵਲੋਂ ਯੂਨਾਈਟਿਡ ਨਰਸਿਜ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਸੰਪਰਕ ਕਰਨ ਦੀ ਕੋਈ ਵੀ ਕੋਸ਼ਿਸ਼ ਨਹੀਂ ਕੀਤੀ ਗਈ | ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਆਪਣੇ ਅੜੀਅਲ ਰਵੱਈਏ 'ਤੇ ਕਾਇਮ ਹੈ ਅਤੇ ਨਰਸਾਂ ਦੀ 4600 ਗ੍ਰੇਡ ਪੇ ਦੀ ਜਾਇਜ਼ ਮੰਗ ਨੂੰ ਅਣਡਿੱਠਾ ਕਰ ਰਹੀ ਹੈ |

ਪਿਛਲੀ ਖ਼ਬਰ ਐਕਟਿਵਾ ਖੋਹਣ ਵਾਲੇ ਦੋ ਲੁਟੇਰੇ ਐਕਟਿਵਾ ਤੇ ਕਿਰਪਾਨ ਸਮੇਤ ਕਾਬੂ <br/> ਅਗਲੀ ਖ਼ਬਰ ਮੌਸਮ ਨੇ ਬਦਲੇ ਤੇਵਰ-ਅੰਮਿ੍ਤਸਰ ਦੇ ਕਈ ਖੇਤਰਾਂ 'ਚ ਭਾਰੀ ਮੀਂਹ ਤੇ ਗੜ੍ਹੇਮਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।