19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜਥੇ: ਕਸ਼ਮੀਰ ਸਿੰਘ ਗੰਡੀਵਿੰਡ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

ਜਥੇ: ਕਸ਼ਮੀਰ ਸਿੰਘ ਗੰਡੀਵਿੰਡ ਦੀ ਤਸਵੀਰ <br/> 05-04-2026
ਛੇਹਰਟਾ, 4 ਅਪ੍ਰੈਲ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਵਲੋਂ ਬਹੁਤ ਹੀ ਮਿਹਨਤੀ ਜੁਝਾਰੂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੂੰ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਇਕ ਕੀਤਾ ਜਾਵੇਗਾ ਤਾਂ ਜੋ 2027 ਵਿਚ ਆ ਰਹੀਆਂ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾ ਸਕੇ | ਇਸ ਮੌਕੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ, ਤਰਸੇਮ ਸਿੰਘ ਮੋਟੇ, ਦਲੀਪ ਸਿੰਘ ਵੜੈਚ ਥੋਬਾ, ਜਥੇ: ਵਰਿੰਦਰ ਸਿੰਘ ਠੱਠਾ, ਜਗਤਾਰ ਸਿੰਘ ਛੀਨਾ, ਸਰਕਲ ਪ੍ਰਧਾਨ ਹਰਭਜਨ ਸਿੰਘ ਖੰਡਾ, ਪ੍ਰੇਮ ਸਿੰਘ ਸ਼ਾਹ ਤੇ ਹੋਰ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਜਥੇ : ਕਸ਼ਮੀਰ ਸਿੰਘ ਗੰਡੀਵਿੰਡ ਨੂੰ ਨਵੀਂ ਨਿਯੁਕਤੀ ਤੇ ਵਧਾਈ ਦਿੰਦਿਆਂ ਕਿਹਾ ਕਿ ਜਥੇ: ਗੰਡੀਵਿੰਡ ਸ਼੍ਰੋਮਣੀ ਅਕਾਲੀ ਦਲ ਨੂੰ ਮਾਝੇ ਵਿਚ ਹੋਰ ਮਜਬੂਤ ਕਰਨਗੇ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਯੂ.ਪੀ. ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਅਗਲੀ ਖ਼ਬਰ ਭਾਜਪਾ ਦੇ ਸਥਾਪਨਾ ਦਿਵਸ ਸੰਬੰਧੀ ਲੋਕ ਜਾਗਿ੍ਤੀ ਯਾਤਰਾ ਤੇ ਰੋਡ ਸ਼ੋਅ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।