19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬਿਕਰਮ ਸਿੰਘ ਮਜੀਠੀਆ ਅਤੇ ਅਮਨਦੀਪ ਗਿੱਲ ਸੁਪਾਰੀਵਿੰਡ ਨੇ ਈਸਟਰ ਦੇ ਸ਼ੁਭ ਦਿਹਾੜੇ ਮੌਕੇ ਵਧਾਈ ਦਿੱਤੀ <br/>

ਅਜੀਤ ਡੈਸਕ 05-04-2026
ਮਜੀਠਾ, 4 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਿ੍ਸਚਨ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਸੀਨੀਅਰ ਇਸਾਈ ਆਗੂ ਅਮਨਦੀਪ ਗਿੱਲ ਸੁਪਾਰੀਵਿੰਡ ਨੇ ਈਸਟਰ ਦੇ ਸ਼ੁਭ ਦਿਹਾੜੇ ਮੌਕੇ ਸਮੁੱਚੇ ਇਸਾਈ ਭਾਈਚਾਰੇ ਨੂੰ ਵਧਾਈ ਦਿੱਤੀ | ਮਜੀਠੀਆ ਨੇ ਕਿਹਾ ਕਿ ਇਸ ਸ਼ੁਭ ਦਿਹਾੜੇ ਤੇ ਪ੍ਰਭੂ ਯਿਸੂ ਮਸੀਹ ਨੇ ਮੌਤ 'ਤੇ ਫਤਿਹ ਪਾ ਕੇ ਦੁਬਾਰਾ ਜੀਵਨ ਪ੍ਰਾਪਤ ਕੀਤਾ ਸੀ | ਜਿਸ ਕਰਕੇ ਇਹ ਦਿਹਾੜਾ ਪੂਰੀ ਦੁਨੀਆਂ ਵਿਚ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਮਨੁੱਖਤਾ ਦੇ ਗੁਨਾਹਾਂ ਦੀ ਮੁਆਫੀ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਸਭਨਾ ਨੂੰ ਪ੍ਰਭੂ ਯਿਸੂ ਮਸੀਹ ਦੇ ਦਰਸਾਏ ਸੱਚ, ਪਿਆਰ ਅਤੇ ਤਿਆਗ ਦੇ ਮਾਰਗ 'ਤੇ ਚੱਲ ਕੇ ਕੁੱਲ ਮਨੁੱਖਤਾ ਦਾ ਭਲਾ ਕਰਨਾ ਚਾਹੀਦਾ ਹੈ ਅਤੇ ਨਿਸਵਾਰਥ ਇਕ ਦੂਸਰੇ ਦੇ ਕੰਮ ਆਉਣਾ ਚਾਹੀਦਾ ਹੈ ਅਤੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਬਿਨਾਂ ਕਿਸੇ ਭੇਦ ਭਾਵ ਸਾਰੇ ਦਿਨ ਤਿਉਹਾਰ ਰਲ ਕੇ ਮਨਾਉਣੇ ਚਾਹੀਦੇ ਹਨ ਤਾਂ ਕਿ ਆਪਸੀ ਭਾਈਚਾਰਕ ਸਾਂਝ ਬਣੀ ਰਹੇ | ਉਨ੍ਹਾਂ ਨੇ ਈਸਟਰ ਦੇ ਇਸ ਸ਼ੁਭ ਦਿਹਾੜੇ ਮੌਕੇ ਸਮੁੱਚੇ ਇਸਾਈ ਭਾਈਚਾਰੇ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ 8 ਅਪ੍ਰੈਲ ਦੀ ਪੰਥਕ ਇਕੱਤਰਤਾ ਸੰਬੰਧੀ ਲਾਮਬੰਦੀ ਜਾਰੀ: ਤਾਲਬਪੁਰਾ <br/> ਅਗਲੀ ਖ਼ਬਰ ਪੁਲਿਸ ਥਾਣਾ ਰਮਦਾਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕੀਤਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।