18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸਰਪੰਚ ਸਕੱਤਰ ਸਿੰਘ ਸੈਂਸਰਾ ਅਤੇ ਮਾਸਟਰ ਯਸ਼ਪਾਲ ਛੀਨਾ ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 10-04-2026
ਅੰਮਿ੍ਤਸਰ, 9 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਸਰਪ੍ਰਸਤ ਅਤੇ ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਵਲੋਂ ਸਰਪੰਚ ਸਕੱਤਰ ਸਿੰਘ ਸੈਂਸਰਾ ਅਤੇ ਮਾਸਟਰ ਯਸ਼ਪਾਲ ਛੀਨਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੌਰਾਨ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਕਿਹਾ ਕਿ ਐਸੋਸੀਏਸ਼ਨ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਅੱਜ ਸਰਪੰਚ ਸਕੱਤਰ ਸਿੰਘ ਸੈਂਸਰਾ ਅਤੇ ਮਾਸਟਰ ਯਸ਼ਪਾਲ ਛੀਨਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹੋਏ ਕਿ ਉਕਤ ਦੋਵੇਂ ਆਗੂ ਆੜਤੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਆਪਣੀ ਜਿੰੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ | ਇਸ ਦੌਰਾਨ ਸਰਪੰਚ ਸਕੱਤਰ ਸਿੰਘ ਸੈਂਸਰਾ ਅਤੇ ਮਾਸਟਰ ਯਸ਼ਪਾਲ ਛੀਨਾ ਨੇ ਕਿਹਾ ਕਿ ਉਹ ਪ੍ਰਧਾਨ ਅਮਨਦੀਪ ਸਿੰਘ ਛੀਨਾ ਵਲੋਂ ਜਤਾਏ ਗਏ ਭਰੋਸੇ 'ਤੇ ਖਰ੍ਹਾ ਉਤਰਨਗੇ | ਇਸ ਮੌਕੇ ਚੇਅਰਮੈਨ ਰਾਜਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸਰਜਾ, ਮੰਡੀ ਹਰਸ਼ਾ ਛੀਨਾ ਪ੍ਰਧਾਨ ਗੁਰਪ੍ਰੀਤ ਸਿੰਘ ਛੀਨਾ, ਜੰਡਿਆਲਾ ਮੰਡੀ ਪ੍ਰਧਾਨ ਸੁਨੀਲ ਪਾਸੀ, ਖਜ਼ਾਨਚੀ ਗੁਰਦੇਵ ਸਿੰਘ, ਮੰਡੀ ਰਾਜਾਸਾਂਸੀ ਪ੍ਰਧਾਨ ਸਰਪੰਚ ਸੁਖਚੈਨ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਮੰਮਣਕੇ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਯਾਤਰੀ ਦਾ ਗੁਆਚਿਆ ਲੈਪਟਾਪ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।