28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਸਰਕਾਰ ਤਬਾਹ ਹੋਈਆਂ ਫਲਲਾਂ ਦਾ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ-ਕਾਲਾ ਗੰਡੀਵਿੰਡ

ਅਜੀਤ ਡੈਸਕ 11-04-2026
ਛੇਹਰਟਾ, 10 ਅਪ੍ਰੈਲ (ਪੱਤਰ ਪ੍ਰੇਰਕ)-ਪੰਜਾਬ ਦੇ ਵਿਚ ਪਿਛਲੇ ਦਿਨਾਂ ਤੋਂ ਪੈ ਰਹੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀਆਂ ਮੁਸੀਬਤਾਂ ਖੜ੍ਹੀਆਂ ਕਰ ਦਿੱਤੀਆਂ ਹਨ ਤੇ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਜਿਸ ਨਾਲ ਕਿਸਾਨਾਂ ਦੇ ਸਾਹ ਸੁੱਕ ਗਏ ਹਨ ਤੇ ਕਈ ਥਾਵਾਂ 'ਤੇ ਹਾਲਾਤ ਇਹ ਬਣ ਚੁੱਕੇ ਹਨ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ | ਇਹ ਪ੍ਰਗਟਾਵਾ ਉੱਘੇ ਸਮਾਜ ਸੇਵਕ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਸ਼ੀਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰੇ ਤਾਂ ਜੋ ਕਿਸਾਨ ਆਪਣੀਆਂ ਜਰੂਰੀ ਲੋੜਾਂ ਪੂਰੀਆਂ ਕਰ ਸਕਣ ਤੇ ਅਗਲੀ ਫਸਲ ਆਸਾਨੀ ਨਾਲ ਬੀਜ ਸਕਣ |

ਪਿਛਲੀ ਖ਼ਬਰ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸੰਬੰਧਿਤ ਸੁਣਾਏ ਫ਼ੈਸਲੇ ਨੂੰ ਜਲਦ ਲਾਗੂ ਕਰੇ ਸਰਕਾਰ-ਨਾਗਰਾ ਅਗਲੀ ਖ਼ਬਰ ਜਲੰਧਰ ਨਿਵਾਸੀ ਸ਼ਰਧਾਲੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੀ 25 ਲੱਖ ਦੀ ਰਾਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।