12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹੈਰੋਇਨ ਅਤੇ ਐਕਟਿਵਾ ਸਮੇਤ ਨੌਜਵਾਨ ਕਾਬੂ <br/>

ਅਜੀਤ ਡੈਸਕ 12-04-2026

ਸੁਲਤਾਨਵਿੰਡ, 11 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਨੌਜਵਾਨ ਨੂੰ ਹੈਰੋਇਨ ਅਤੇ ਐਕਟਿਵਾ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਹੇਠ, ਏ. ਐੱਸ. ਆਈ. ਸੁਰਜੀਤ ਸਿੰਘ ਅਤੇ ਹੌਲਦਾਰ ਬਿਕਰਮਜੀਤ ਸਿੰਘ ਵਲੋਂ ਦੋਬੁਰਜੀ ਲਿੰਕ ਰੋਡ ਨੇੜੇ ਇਕ ਪੈਲੇਸ ਪਿੰਡ ਸੁਲਤਾਨਵਿੰਡ ਵਿਖੇ ਗਸ਼ਤ ਦੌਰਾਨ ਇੱਕ ਨੌਜਵਾਨ ਜੋ ਆਪਣੀ ਬਿਨਾਂ ਨੰਬਰੀ ਐਕਟਿਵਾ ਕੋਲ ਸ਼ੱਕੀ ਹਾਲਤ 'ਚ ਖੜ੍ਹਾ ਸੀ ਅਤੇ ਪੁਲਿਸ ਨੂੰ ਦੇਖਦੇ ਹੋਏ ਉਥਾੋ ਭੱਜਣ ਲੱਗਿਆ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਮੌਕੇ 'ਤੇ ਕਾਬੂ ਕਰ ਲਿਆ ਤੇ ਜਦੋਂ ਇਸ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਇਸ ਕੋਲੋਂ 8 ਗ੍ਰਾਮ 60 ਮਿਲੀ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਪਿ੍ੰਸ ਦੀਪ ਸਿੰਘ ਪਿ੍ੰਸ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਸੀ ਗੁਰਨਾਮ ਨਗਰ ਪੀਰਾਂ ਵਾਲਾ ਬਜ਼ਾਰ ਸੁਲਤਾਨਵਿੰਡ ਰੋਡ ਅੰਮਿ੍ਤਸਰ ਵਜੋਂ ਹੋਈ ਹੈ | ਇਸ ਨੌਜਵਾਨ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ ਡੀ ਪੀ ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਅੱਜ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਹੋਰ ਪੁੱਛਗਿੱਛ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟੋਰੇਟ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ, ਵੱਡੀ ਗਿਣਤੀ 'ਚ... ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਅੱਜ ਹੋਣਗੇ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।