14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਹਲਕਾ ਦੱਖਣੀ 'ਚ ਕਾਂਗਰਸ ਚਲਾਏਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ : ਰਾਜਾ ਵੜਿੰਗ <br/>

ਅਜੀਤ ਡੈਸਕ 12-04-2026
ਅੰਮਿ੍ਤਸਰ, 11 ਅ੍ਰਪੈਲ (ਰੇਸ਼ਮ ਸਿੰਘ)-ਅੰਮਿ੍ਤਸਰ ਦਾ ਪ੍ਰਸਿੱਧ ਹਲਕਾ ਦੱਖਣੀ 'ਚ ਕਾਂਗਰਸ ਵਲੋਂ ਜਾਗਰੂਕਤਾ ਮੁਹਿੰਮ ਛੇੜੀ ਜਾ ਰਹੀ ਹੈ ਤਾਂ ਜੋ ਇੱਥੇ ਕਾਂਗਰਸੀਆਂ ਨੂੰ ਇਕਜੁੱਟ ਕਰਕੇ ਪਾਰਟੀ ਨਾਲ ਤੋਰਿਆ ਜਾ ਸਕੇ | ਇਹ ਪ੍ਰਗਟਾਵਾ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਕਾਂਗਰਸ ਦੇ ਸੀਨੀ: ਆਗੂ ਜਗਦੀਪ ਸਿੰਘ ਰਿੰਕੂ ਨਰੂਲਾ ਨਾਲ ਕੀਤੀ ਵਿਸੇਸ਼ ਮੁਲਾਕਾਤ ਦੌਰਾਨ ਕੀਤਾ | ਇਹ ਜਾਣਕਾਰੀ ਦਿੰਦਿਆਂ ਸ. ਨਰੂਲਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ | ਸ: ਨਰੂਲਾ ਨੇ ਦੱਸਿਆ ਕਿ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਅਤੇ ਹਲਕਾ ਦੱਖਣੀ ਅੰਮਿ੍ਤਸਰ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਨਿਰਦੇਸ਼ ਦਿੱਤੇ | ਸ: ਔਜਲਾ ਨੇ ਵੀ ਆਉਣ ਵਾਲੀਆਂ ਚੋਣਾਂ ਸੰਬੰਧੀ ਰਣਨੀਤੀ 'ਤੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਅਤੇ ਲੋਕਾਂ ਦੇ ਮੁੱਦੇ ਉਠਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ | ਇਨ੍ਹਾਂ ਦੋਵਾ ਆਗੂਆਂ ਨੇ ਸੂਬਾ ਪ੍ਰਧਾਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਹਲਕਾ ਦੱਖਣੀ ਅੰਮਿ੍ਤਸਰ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ | ਉਨ੍ਹਾ ਕਿਹਾ ਕਿ ਜਨਤਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹੋ ਚੁੱਕੀ ਹੈ ਅਤੇ ਹੁਣ ਬਦਲਾਅ ਚਾਹੁੰਦੀ ਹੈ |

ਪਿਛਲੀ ਖ਼ਬਰ ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਪਹਿਲਵਾਨ ਦੀ ਅਗਵਾਈ 'ਚ ਹਲਕਾ ਅੰਮਿ੍ਤਸਰ (ਦੱਖਣੀ) ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।