14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭਾਰੀ ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ : ਓ.ਪੀ.ਸੋਨੀ <br/>

ਅਜੀਤ ਡੈਸਕ 12-04-2026
ਅੰਮਿ੍ਤਸਰ, 11 ਅ੍ਰਪੈਲ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓ.ਪੀ ਸੋਨੀ ਨੇ ਸੂਬੇ ਵਿਚ ਪਏ ਭਾਰੀ ਮੀਂਹ, ਤੇਜ਼ ਹਨ੍ਹੇਰੀ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਜਿਨ੍ਹਾਂ ਕਿਹਾ ਕਿ ਇਸ ਲਈ ਤੁਰੰਤ ਮੁਆਵਜ਼ਾ ਜਾਰੀ ਕਰੇ | ਅੱਜ ਇੱਥੇ ਰਾਣੀ ਕਾ ਬਾਗ ਸਥਿਤ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਬਲਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਸੀ ਅਤੇ ਕਿਸਾਨ ਕਟਾਈ ਦੀਆਂ ਤਿਆਰੀਆਂ ਕਰ ਰਹੇ ਸਨ, ਪਰ ਅਚਾਨਕ ਮੌਸਮੀ ਤਬਦੀਲੀਆਂ-ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ-ਕਾਰਨ ਵੱਡੇ ਪੱਧਰ 'ਤੇ ਫਸਲ ਨੁਕਸਾਨੀ ਗਈ ਹੈ | ਇਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਝਟਕਾ ਲੱਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਅਤੇ ਵਧ ਰਹੀਆਂ ਖੇਤੀਬਾੜੀ ਲਾਗਤਾਂ ਦੇ ਬੋਝ ਹੇਠ ਹਨ ਅਤੇ ਇਸ ਤਰ੍ਹਾਂ ਦੀਆਂ ਕੁਦਰਤੀ ਆਫ਼ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਹੀਆਂ ਹਨ | ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਖਰਾਬ ਹੋਈ ਫਸਲ ਦਾ ਜਲਦੀ ਤੋਂ ਜਲਦੀ ਗਿਰਦਾਵਰੀ ਸਰਵੇ ਕਰਵਾਇਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਫੌਰੀ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ | ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਫਸਲ ਬੀਮਾ ਯੋਜਨਾ ਹੇਠ ਆਉਂਦੇ ਕਿਸਾਨਾਂ ਨੂੰ ਵੀ ਤੁਰੰਤ ਰਾਹਤ ਦਿੱਤੀ ਜਾਵੇ |

ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।