17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਤੇਜ਼ ਹਨ੍ਹੇਰੀ ਤੇ ਸੰਘਣੇ ਬੱਦਲ ਆਉਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਅਜੀਤ ਡੈਸਕ 12-04-2026
ਜੈਂਤੀਪੁਰ , 11 ਅਪ੍ਰੈਲ (ਪ.ਪ.)-ਪੰਜਾਬ ਦੇ ਕਈ ਖੇਤਰਾਂ ਵਿਚ ਫਿਰ ਤੇਜ ਹਨੇਰੀ ਤੇ ਬੱਦਲ ਆਉਣ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ | ਇਸ ਸਮੇਂ ਜਦੋਂ ਕਿਸਾਨਾਂ ਦੇ ਖੇਤਾਂ ਵਿਚ ਸੋਨੇ ਵਰਗੀ ਕਣਕ ਦੀ ਪੱਕੀ ਫਸਲ ਕਟਾਈ ਲਈ ਤਿਆਰ ਖੜੀ ਹੈ, ਪਰ ਦਿਹਾਤੀ ਇਲਾਕੇ 'ਚ ਅੱਜ ਮੁੜ ਤੇਜ ਹਨੇਰੀ ਤੇ ਬਦਲ ਹੋਣ ਕਾਰਨ ਕਿਸਾਨਾਂ ਲਈ ਵੱਡੀ ਮੁਸੀਬਤ ਬਣ ਗਈ ਹੈ | ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਜ਼ਮੀਨ 'ਤੇ ਵਿੱਛ ਗਈ | ਜਿਸ ਨਾਲ ਕਿਸਾਨਾਂ ਲਈ ਵੱਡੀ ਮੁਸੀਬਤ ਬਣ ਗਈ ਹੈ | ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਪਹਿਲਾਂ ਹੀ ਕਣਕ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ ਸੀ | ਇਸ ਸਬੰਧੀ ਕੁਝ ਕਿਸਾਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਅਸੀ ਬੜੀ ਉਮੀਦ ਨਾਲ ਕਣਕ ਦੀ ਫਸਲ ਤਿਆਰ ਕੀਤੀ ਸੀ, ਪਰ ਹੁਣ ਬੇਮੌਸਮੀ ਬਾਰਿਸ਼ ਤੇ ਤੇਜ ਹਨੇਰੀ ਨੇ ਇਲਾਕੇ ਦੇ ਸਾਰੇ ਕਿਸਾਨ ਭਰਾਵਾਂ ਦੀਆਂ ਸਾਰੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਜੇ ਆਉਣ ਵਾਲੇ ਦਿਨਾਂ 'ਚ ਮੌਸਮ ਖਰਾਬ ਰਹਿੰਦਾ ਹੈ ਤਾਂ ਗਰੀਬ ਕਿਸਾਨ ਸਹਿਮ ਦੇ ਮਹੌਲ 'ਚ ਹਨ |
ਪਿਛਲੀ ਖ਼ਬਰ ਵਿਸ਼ਵ ਸਿਹਤ ਦਿਵਸ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008 'ਚ ਵਾਧਾ ਕਰਕੇ ਸਖਤ ਕਾਨੂੰਨ ਲਿਆਉਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ-ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।