17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਸ਼ਵ ਸਿਹਤ ਦਿਵਸ ਮਨਾਇਆ <br/>

ਅਜੀਤ ਡੈਸਕ 12-04-2026
ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਆਂਚਲ ਮਹਾਜਨ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਸਾਰਿਆਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਉਪਰੰਤ ਇਕ ਨਾਟਕ ਪੇਸ਼ ਕਰਕੇ ਭਾਰਤੀ ਖਾਣਿਆ ਦੇ ਮਹੱਤਵ ਨੂੰ ਪ੍ਰਗਟਾਇਆ | ਇਸ ਦੌਰਾਨ ਬੱਚਿਆਂ ਨੂੰ ਸਵੇਰ ਦੀ ਸਭਾ 'ਚ ਕਸਰਤ ਦੇ ਵੱਖ-ਵੱਖ ਅਭਿਆਸ ਕਰਵਾਏ ਗਏ | ਪਿ੍ੰ: ਆਂਚਲ ਮਹਾਜਨ ਨੇ ਬੱਚਿਆਂ ਨੂੰ ਸਮਝਾਇਆ ਕਿ ਆਪਣੀ ਸਿਹਤ ਦਾ ਧਿਆਨ ਰੱਖਣਾ ਸਾਡੀ ਜ਼ਿੰਮੇਦਾਰੀ ਹੈ | ਉਨ੍ਹਾਂ ਕਿਹਾ ਕਿ ਇਕ ਤੰਦਰੁਸਤੀ ਸਰੀਰ 'ਚ ਹੀ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ ਇਸ ਲਈ ਸਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ | ਸਾਨੂੰ ਆਪਣੀ ਖੁਰਾਕ ਵੀ ਸਹੀ ਰੱਖਣੀ ਚਾਹੀਦੀ ਹੈ | ਉਨ੍ਹਾਂ ਨੇ ਬੱਚਿਆਂ ਨੂੰ ਹਰ ਰੋਜ਼ ਕਸਰਤ ਕਰਨ ਲਈ ਵੀ ਪ੍ਰੇਰਿਆ |

ਪਿਛਲੀ ਖ਼ਬਰ ਡੀ. ਏ. ਵੀ. ਬੀ. ਐੱਡ. ਕਾਲਜ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਤੇਜ਼ ਹਨ੍ਹੇਰੀ ਤੇ ਸੰਘਣੇ ਬੱਦਲ ਆਉਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।