18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 12-04-2026
ਛੇਹਰਟਾ, 11 ਅਪ੍ਰੈਲ (ਪੱਤਰ ਪ੍ਰੇਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਆਯੋਜਿਤ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ, ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਇਕ ਵਾਰ ਫਿਰ 100% ਪਾਸ ਰਿਹਾ ਤੇ ਇਹ ਪ੍ਰਾਪਤੀ ਸਕੂਲ ਲਈ ਬਹੁਤ ਮਾਣ ਤੇ ਸਨਮਾਨ ਦਾ ਪਲ ਹੈ, ਜੋ ਕਿ ਇੱਕ ਵਾਰ ਫਿਰ ਸ਼ਾਨਦਾਰ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਅਤੇ ਅਣਥੱਕ ਮਿਹਨਤ ਦੇ ਪ੍ਰਮਾਣ ਵਜੋਂ ਮਿਸਾਲ ਪੇਸ਼ ਕੀਤੀ ਹੈ |
ਇਨ੍ਹਾਂ ਪ੍ਰੀਖਿਆਵਾਂ ਵਿਚ ਸਕੂਲ ਦੀ ਵਿਦਿਆਰਥਣ ਅਦਿਤੀ ਨੇ ਸ਼ਾਨਦਾਰ 91% ਕੁੱਲ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਇਸ ਤੋਂ ਇਲਾਵਾ, ਸੰਦੀਪ ਸਿੰਘ ਤੇ ਭਵਦੀਪ ਸਿੰਘ ਨੇ 90% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਮਾਨਵ ਨੇ 89%, ਸਰਤਾਜ ਨੇ 85% ਅੰਕ, ਹਰਮਨਪ੍ਰੀਤ ਕੌਰ,ਦਿਲਪ੍ਰੀਤ ਕੌਰ ਨੇ ਕ੍ਰਮਵਾਰ 76% ਅਤੇ 72% ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਸਕੂਲ ਡਾਇਰੈਕਟਰ ਰਵਿੰਦਰ ਪਠਾਨੀਆ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਆਉਣ ਵਾਲੇ ਸਾਲਾਂ ਵਿਚ ਅਜਿਹੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ | ਸਕੂਲ ਦੇ ਚੇਅਰਮੈਨ ਸ੍ਰੀ ਦਲਜੀਤ ਪਠਾਨੀਆ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਦਾ ਕੰਮ ਕਰਦੇ ਹਨ | ਪਿ੍ੰਸੀਪਲ ਹਿਮਾਨੀ ਪਠਾਨੀਆ ਨੇ ਵੀ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਸਾਨੂੰ ਤੁਹਾਡੇ 'ਤੇ ਮਾਣ ਹੈ; ਇਸੇ ਗਤੀ ਨਾਲ ਅੱਗੇ ਵਧਦੇ ਰਹੋ |

ਪਿਛਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਹਾਈ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।